32.1 C
Delhi
Tuesday, April 30, 2024
spot_img
spot_img

ਹਰਪਾਲ ਸਿੰਘ ਭਾਟੀਆ ਤਖ਼ਤ ਪਟਨਾ ਸਾਹਿਬ ਕਮੇਟੀ ਵਿੱਚ ਐਸੋਸੀਏਟ ਮੈਂਬਰ ਚੁਣੇ ਗਏ

ਯੈੱਸ ਪੰਜਾਬ
ਨਵੀਂ ਦਿੱਲੀ, 1 ਸਤੰਬਰ, 2021 –
ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਕਮੇਟੀ ਵਿੱਚ ਹਰਪਾਲ ਸਿੰਘ ਭਾਟੀਆ ਨੂੰ ਐਸੋਸੀਏਟ ਮੈਂਬਰ ਚੁਣਿਆ ਗਿਆ। ਸ. ਹਰਪਾਲ ਸਿੰਘ ਭਾਟੀਆ ਨੇ ਅੱਜ ਤਖ਼ਤ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਦੇ ਦਿੱਲੀ ਸਥਿਤ ਨਿਵਾਸ ‘ਤੇ ਪੁੱਜ ਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਮੌਕੇ ‘ਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਬੁਲਾਰੇ ਸੁਦੀਪ ਸਿੰਘ, ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਬੀਬੀ ਰਣਜੀਤ ਕੌਰ, ਰਵਿੰਦਰ ਪਾਲ ਸਿੰਘ ਸੋਨੂ ਵੀ ਮੌਜੁਦ ਰਹੇ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਬੀਤੇ ਦਿਨੀਂ ਕਮੇਟੀ ਦੀ ਹੋਈ ਬੈਠਕ ਵਿੱਚ ਸਾਰੇ ਮੈਂਬਰ ਸਾਹਿਬਾਨਾਂ ਵੱਲੋਂ ਮੰਜੂਰੀ ਦੇਣ ਤੋਂ ਬਾਅਦ ਸ. ਹਰਪਾਲ ਸਿੰਘ ਭਾਟੀਆ ਨੂੰ ਤਖ਼ਤ ਕਮੇਟੀ ਦਾ ਐਸੋਸੀਏਟ ਮੈਂਬਰ ਬਣਾਉਣ ਦੇ ਨਾਲ-ਨਾਲ ਮੱਧਪ੍ਰਦੇਸ਼ ਦਾ ਕਨਵੀਨਰ ਵੀ ਨਿਯੁਕਤ ਕੀਤਾ ਗਿਆ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਕਮੇਟੀ ਵੱਲੋਂ ਜਨਵਰੀ 2022 ਵਿੱਚ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ ਜਿਸ ਦੇ ਚਲਦੇ ਸ. ਹਰਪਾਲ ਸਿੰਘ ਭਾਟੀਆ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ ਕਿ ਉਹ ਮੱਧ ਪ੍ਰਦੇਸ਼ ਦੀ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ ਇਸ ਵਿਚ ਸ਼ਾਮਲ ਹੋਣ ਅਤੇ ਨਾਲ ਹੀ ਗੁਰੂ ਸਾਹਿਬਾਨ ਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਮੱਧਪ੍ਰਦੇਸ਼ ਦੇ ਹਰ ਜ਼ਿਲ੍ਹੇ, ਕਸਬੇ ਵਿਚ ਜਾ ਕੇ ਘਰ-ਘਰ ਇਸ ਸੰਦੇਸ਼ ਨੂੰ ਪਹੁੰਚਾਉਣ ਕਿ ਕੌਣ ਸਨ ਗੁਰੂ ਤੇਗ ਬਹਾਦਰ ਸਾਹਿਬ ਜੀ , ਉਹਨਾ ਨੇ ਕਿਉਂ ਤੇ ਕਿਸ ਲਈ ਆਪਣੀ ਸ਼ਹਾਦਤ ਦਿੱਤੀ।

ਉਨ੍ਹਾਂ ਦੱਸਿਆ ਕਿ ਸ. ਭਾਟੀਆ ਬਹੁਤ ਹੀ ਘੱਟ ਉਮਰ ਵਿੱਚ ਪੂਰੀ ਤਨਦੇਹੀ ਨਾਲ ਸਿੱਖ ਪੰਥ, ਕੌਮ ਦੀ ਸੇਵਾ ਕਰਦੇ ਆ ਰਹੇ ਹਨ। ਕੋਰੋਨਾ ਕਾਲ ਵਿੱਚ ਵੀ ਉਨ੍ਹਾਂ ਅਹਿਮ ਸੇਵਾਵਾਂ ਮਨੁੱਖਤਾ ਲਈ ਨਿਭਾਅ ਕੇ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ।

ਲੰਗਰ ਸੇਵਾ ਚਲਾਈ, ਲੋੜ੍ਹਵੰਦ ਬੱਚਿਆਂ ਦੇ ਪਰਿਵਾਰਾਂ ਨੂੰ ਐਜੁਕੇਸ਼ਨ ਅਤੇ ਮੈਡੀਕਲ ਸੁਵਿਧਾਵਾਂ ਵਿੱਚ ਵੀ ਮਦਦ ਕਰਦੇ ਆ ਰਹੇ ਹਨ। ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਵਿੱਚ ਵੀ ਹਰਪਾਲ ਸਿੰਘ ਮੈਂਬਰ ਹਨ ਅਤੇ ਨਾਲ ਹੀ ਕਈ ਧਾਰਮਕ ਸੰਸਥਾਵਾਂ ਵਿੱਚ ਵੀ ਉਹ ਅਹਿਮ ਜ਼ਿੰਮੇਵਾਰੀ ਨਿਭਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION