27.8 C
Delhi
Wednesday, May 1, 2024
spot_img
spot_img

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰੇ ਕੇਂਦਰ: ਹਰਸਿਮਰਤ

ਯੈੱਸ ਪੰਜਾਬ
ਚੰਡੀਗੜ੍ਹ, 8 ਦਸੰਬਰ, 2021:
ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰੇ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਜੋ ਲੋਕ ਸਭਾ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਕਿਸੇ ਹੋਰ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਆਪਣੀ ਸ਼ਹਾਦਤ ਦੇਣ ਦੀ ਦੁਨੀਆਂ ਵਿਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੁੰ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਨਾਲ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਸੀ ਵਿਸ਼ਵਾਸ ਤੇ ਇਕ ਦੂਜੇ ਨੂੰ ਸਮਝਣ ਨੁੰ ਉਤਸ਼ਾਹ ਮਿਲੇਗਾ।

ਸਰਦਾਰਨੀ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦੁਨੀਆਂ ਭਰ ਵਿਚ ਖਾਸ ਤੌਰ ’ਤੇ ਜਿਥੇ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ, ਉਥੇ ਗੁਰੁੂ ਤੇਗ ਬਹਾਦਰ ਸਾਹਿਬ ਵੱਲੋਂ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦੇ ਨਾਲ ਨਾਲ ਮਨੁੱਖਤਾ ਦੇ ਮਾਣ ਤੇ ਸਤਿਕਾਰ ਲਈ ਦਿੱਤੀ ਸ਼ਹਾਦਤ ਬਾਰੇ ਸਕੂਲਾਂ ਵਿਚ ਇਕ ਅਧਿਆਏ ਸ਼ੁਰੂ ਕਰਨ ਲਈ ਵੀ ਪਹੁੰਚ ਕਰਨ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਸਕੂਲਾਂ ਤੇ ਕਾਲਜ ਦੇ ਸਿਲੇਬਸ ਵਿਚ ਸ਼ਾਮਲ ਕਰ ਕੇ ਇਸੇ ਦੇਸ਼ ਵਿਚ ਪਸਾਰ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਨੇ ਗੁਰੂ ਸਾਹਿਬ ਦੇ ਨਾਂ ’ਤੇ ਯੂਨੀਵਰਸਿਟੀ ਸਥਾਪਿਤ ਕੀਤੇ ਜਾਣ ਦੀ ਮੰਗ ਵੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION