30.1 C
Delhi
Tuesday, May 7, 2024
spot_img
spot_img

ਮੁੱਖ ਮੰਤਰੀ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖ਼ੇ ਹੋਏ ਨਤਮਸਤਕ; ਮੋਰਿੰਡਾ ਰਿਹਾਇਸ਼ ਤੋਂ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਪੁੱਜ ਚਮਕੌਰ ਸਾਹਿਬ

ਯੈੱਸ ਪੰਜਾਬ
ਚਮਕੌਰ ਸਾਹਿਬ, 20 ਦਸੰਬਰ, 2021:
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ਵਿਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ਼ਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ।

ਇਸ ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਲੰਘ ਰਹੇ ਸਨ ਤਾਂ ਵੱਡੀ ਗਿਣਤੀ ਵਿਚ ਸੰਗਤ ਨਾਲ ਜੁੜਦੀ ਗਈ। ਇਸ ਮੌਕੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਮੁੱਖ ਮੰਤਰੀ ਥਾਂ ਥਾਂ ‘ਤੇ ਰੁਕ ਰੁਕ ਕੇ ਮਿਲੇ। ਬੀਤੇ ਕਈ ਸਾਲਾਂ ਤੋਂ ਉਹ ਪਹਿਲੇ ਦਿਨ ਜਦੋਂ ਸ਼ਹੀਦੀ ਜੋੜ ਮੇਲ ਸ੍ਰੀ ਚਮਕੌਰ ਸਾਹਿਬ ਪਹੁੰਚਦਾ ਹੈ ਤਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਨਤਮਸਤਕ ਹੋਣ ਲਈ ਉਹ ਪੈਦਲ ਯਾਤਰਾ ਕਰਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION