36.7 C
Delhi
Sunday, May 19, 2024
spot_img
spot_img

ਬੇਅਦਬੀ ਦੀ ਘਟਨਾ – ਅਜਨਾਲਾ ਨੇੜਲੇ ਪਿੰਡ ਵਿੱਚ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ਵਿੱਚ ਨਿੰਦਾ

ਯੈੱਸ ਪੰਜਾਬ
ਅੰਮ੍ਰਿਤਸਰ, 5 ਜਨਵਰੀ, 2022:
ਅਜਨਾਲਾ ਨੇੜਲੇ ਪਿੰਡ ਭੱਗੂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ।

ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਦਾ ਪਤਾ ਲੱਗਣ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਨੂੰ ਮੌਕੇ ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘਟਨਾ ਦਾ ਫੜਿਆ ਗਿਆ ਦੋਸ਼ੀ ਪੁਲਿਸ ਦੇ ਕੋਲ ਹੈ, ਜਿਸ ਪਾਸੋਂ ਬੇਅਦਬੀ ਦੀਆਂ ਘਟਨਾਵਾਂ ਦੇ ਪਿਛੇ ਕੰਮ ਕਰਦੀਆਂ ਤਾਕਤਾਂ ਦਾ ਪਤਾ ਲਗਾਉਣਾ ਜਰੂਰੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION