ਚੰਡੀਗੜ, 27 ਸਤੰਬਰ, 2019 –
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਜਸਬੀਰ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਅਸ਼ਵਰੀ ਕੁਮਾਰ ਵਾਸੀ ਫਗਵਾੜਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋ ਦਿੱਤੀ ਦਰਖਾਸਤ ‘ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ