32.1 C
Delhi
Wednesday, May 22, 2024
spot_img
spot_img

ਅੰਮ੍ਰਿਤਸਰ ’ਚ ਕਾਂਗਰਸ ਨੂੰ ਫ਼ਿਰ ਲੱਗਾ ਝਟਕਾ – ਮੇਅਰ ਤੋਂ ਬਾਅਦ 3 ਕੌਂਸਲਰ ਕਾਂਗਰਸ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ

ਯੈੱਸ ਪੰਜਾਬ
ਅੰਮ੍ਰਿਤਸਰ, 17 ਫ਼ਰਵਰੀ, 2022:
‘ਆਮ ਆਦਮੀ ਪਾਰਟੀ’ ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨੂੰ ਝਟਕੇ ਦੇ ਰਹੀ ਹੈ। ਬੁੱਧਵਾਰ ਨੂੰ ਕਾਂਗਰਸ ਪਾਰਟੀ ਨਾਲ ਸੰਬੰਧਤ ਮੌਜੂਦਾ ਮੇਅਰ ਸ: ਕਰਮਜੀਤ ਸਿੰਘ ਰਿੰਟੂ ਦੇ ਕਾਂਗਰਸ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਦੇ ਝਟਕੇ ਤੋਂ ਬਾਅਦ ਵੀਰਵਾਰ ਹੀ ‘ਆਪ’ ਨੇ ਕਾਂਗਰਸ ਨੂੰ ਇਕ ਹੋਰ ਕਰਾਰਾ ਝਟਕਾ ਦਿੱਤਾ ਹੈ।

ਕਾਂਗਰਸ ਦੇ 3 ਕੌਂਸਲਰ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ, ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਦੀ ਹਾਜ਼ਰੀ ਵਿੱਚ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ।

‘ਆਪ’ ਵਿੱਚ ਸ਼ਾਮਲ ਹੋਏ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਸ੍ਰੀਮਤੀ ਗੁਰਦੀਪ ਕੌਰ ਅਤੇ ਸ੍ਰੀ ਮਨਦੀਪ ਅਹੂਜਾ, ਮੇਅਰ ਸ: ਕਰਮਜੀਤ ਸਿੰਘ ਰਿੰਟੂ ਦੇ ਨਜ਼ਦੀਕੀ ਸਮਝੇ ਜਾਂਦੇ ਹਨ।

ਸ: ਰਿੰਟੂ ਦੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਕੁਝ ਸਾਥੀ ਕੌਂਸਲਰ ਵੀ ਕਾਂਗਰਸ ਪਾਰਟੀ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਅਜੇ ਕੁਝ ਹੋਰ ਕੌਂਸਲਰ ਵੀ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION