ਯੈੱਸ ਪੰਜਾਬ
ਮੋਹਾਲੀ, 17 ਫਰਵਰੀ , 2022 –
ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਪੰਜਾਬ ਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਪੰਜਾਬ ਦੇ ਲੋਕਾਂ ਦੀ ਸਰਕਾਰ ਬਣਾਵੇਗੀ ਅਤੇ ਇਸ ਵਾਰ ਦੇ ਚੋਣ ਨਤੀਜੇ ਇਤਿਹਾਸ ਸਿਰਜਣਗੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਪਿੰਡ ਜੁਝਾਰ ਨਗਰ ਵਿਖੇ ਵੱਡੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਆਖੇਂ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਹੈ ਕਿ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਫਰੀ ਅਤੇ ਸੁਚਾਰੂ ਢੰਗ ਨਾਲ ਨਾਲ ਦਿੱਤੀਆਂ ਜਾਂਣ ਹਰ ਪਿੰਡ ਅਤੇ ਸ਼ਹਿਰ ਦਾ ਬਾਹੁਪੱਖੀ ਵਿਕਾਸ ਹੋਵੇ।
ਬੱਬੀ ਬਾਦਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਤਰੇਈ ਮਾਂ ਵਾਲੇ ਸਲੂਕ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਚ ਇਤਿਹਾਸਕ ਬਦਲਾਅ ਲਿਆਉਣ ਲਈ ਉਤਸ਼ਾਹਿਤ ਕੀਤਾ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲੈ ਕੇ ਜਾਵੇਗੀ ਉਨ੍ਹਾਂ ਮੁਹਾਲੀ ਹਲਕੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਦਲਾਅ ਦੀ ਇਸ ਲੜਾਈ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹੋਏ ਆਪ ਨੂੰ ਭਾਰੀ ਬਹੁਮਤ ਨਾਲ ਜਿੱਤਾਉਣ।
ਇਸ ਮੌਕੇ ਉਨ੍ਹਾਂ ਨਾਲ ਇਕਬਾਲ ਸਿੰਘ ਸਾਬਕਾਂ ਸਰਪੰਚ,ਸਾਧੂ ਸਿੰਘ, ਹਰਜੀਤ ਸਿੰਘ ਪੰਚ, ਸੁਖਵਿੰਦਰ ਕੌਰ ਪੰਚ, ਗੁਰਵਿੰਦਰ ਕੌਰ ਪੰਚ, ਮੁਖਤਿਆਰ ਸਿੰਘ, ਬਲਵਿੰਦਰ ਸਿੰਘ,ਨੀਟਾ, ਰਜੇਸ਼, ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਮੁੱਖ ਸਿੰਘ, ਬਲਬੀਰ ਸਿੰਘ ਝਾਮਪੁਰ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਮਲਕੀਤ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ