40.1 C
Delhi
Sunday, May 19, 2024
spot_img
spot_img

‘ਆਪ’ ਨੂੰ ਵੋਟ ਪਾ ਕੇ ਅਕਾਲੀ-ਕਾਂਗਰਸ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਕਰੋ – ਮਨੀਸ਼ ਸਿਸੋਦੀਆ ਨੇ ਅੰਮ੍ਰਿਤਸਰ ’ਚ ਜੀਵਨ ਜਿਉ ਕੌਰ ਲਈ ਕੀਤਾ ਪ੍ਰਚਾਰ

ਯੈੱਸ ਪੰਜਾਬ
ਅੰਮ੍ਰਿਤਸਰ/ਚੰਡੀਗੜ੍ਹ, 18 ਫਰਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ‘ਆਪ’ ਉਮੀਦਵਾਰ ਜੀਵਨਜੋਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ। ਸੋ ਇਸ ਵਾਰ ਬਿਨਾਂ ਕਿਸੀ ਦੇ ਬਹਿਕਾਵੇ ‘ਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਅਤੇ ਉਨ੍ਹਾਂ ਦੀ ਚੰਗੀ ਸਿੱਖਿਆ ਲਈ ਵੋਟ ਪਾਉਣੀ ਹੈ।

ਅਕਾਲੀ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਸਿਸੋਦੀਆ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਵਾਰੀ-ਵਾਰੀ ਸੱਤਾ ‘ਤੇ ਕਾਬਜ਼ ਹੋਈਆਂ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇੱਕ ਹੋ ਗਈਆਂ ਹਨ। ਸਾਨੂੰ ਇਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਹੈ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੈ।

ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਤੋਂ ਨਿਕਲੇ ਲੋਕ ਹਨ। ਉਹ ਆਮ ਲੋਕਾਂ ਦਾ ਦੁੱਖ-ਦਰਦ ਸਮਝਦੇ ਹਨ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸ਼ੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਸਾਡਾ ਉਦੇਸ਼ ਪੰਜਾਬ ਦੇ ਹਰ ਆਮ ਆਦਮੀ ਦਾ ਜੀਵਨ ਖੁਸ਼ਹਾਲ ਬਣਾਉਣਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION