38.1 C
Delhi
Tuesday, May 28, 2024
spot_img
spot_img
spot_img

ਯੁਕਰੇਨ ’ਚ ਫਸੇ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਨਾਗਰਿਕਾਂ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ: ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ

ਯੈੱਸ ਪੰਜਾਬ
ਫ਼ਿਰੋਜ਼ਪੁਰ, 26 ਫ਼ਰਵਰੀ, 2022 –
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਨਾਗਰਿਕਾਂ ਦੀ ਮਦਦ ਲਈ ਪੰਜਾਬ ਪੱਧਰ ਤੇ ਇਕ ਹੈਲਪਲਾਈਨ ਨੰਬਰ 1100 ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਜਾਂ ਦੋਸਤ ਜਾਂ ਕੋਈ ਜਾਣਕਾਰ ਯੂਕਰੇਨ ਵਿੱਚ ਫਸੇ ਹੋਏ ਹਨ ਉਹ ਇਸ ਹੈਲਪਲਾਈਨ 1100 ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸ ਤੋਂ ਇਲਾਵਾ ਭਾਰਤ ਤੋਂ ਬਾਹਰ ਦੇ ਲੋਕ ਹੈਲਪਲਾਈਨ ਨੰਬਰ +91-172-4111905 ਤੇ ਸੰਪਰਕ ਕਰ ਸਕਦੇ ਹਨ ।

ਇਸ ਤੋਂ ਇਲਾਵਾ ਫਿਰੋਜ਼ਪੁਰ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿਸ ਸਬੰਧੀ ਐਸਐਸਪੀ ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ ਉਨ੍ਹਾਂ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

ਯੂਕਰੇਨ ਵਿੱਚ ਫਸੇ ਨਾਗਰਿਕਾਂ ਦੀ ਸੂਚਨਾ ਸਾਂਝੀ ਕਰਨ ਲਈ ਫ਼ਿਰੋਜ਼ਪੁਰ ਪੁਲੀਸ ਕੰਟਰੋਲ ਰੂਮ ਦੇ ਨੰਬਰਾਂ 01632-244575, 01632-244576, 01632-242380 ਅਤੇ ਵਟਸਐਪ ਨੰਬਰ 99157-10970 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਇੰਸਟਾਗ੍ਰਾਮ @ferozepurpolice ਜਾਂ ਫੇਸਬੁੱਕ ferozepur police ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਜੋ ਕੋਈ ਵੀ ਦੋਸਤ ਜਾਂ ਜਾਣਕਾਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਉਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਨੂੰ ਮੁਹੱਈਆ ਕਰਵਾਉਣ ਤਾਂ ਜੋ ਉਨ੍ਹਾਂ ਦੀ ਜਾਣਕਾਰੀ ਇਕੱਤਰਿਤ ਕਰਕੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੁਹੱਈਆ ਕਰਵਾਈ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION