33.1 C
Delhi
Thursday, May 23, 2024
spot_img
spot_img
spot_img

ਸੁਖ਼ਬੀਰ ਬਾਦਲ ਦੇ ਅਸਤੀਫ਼ੇ ਦਾ ਸਵਾਲ ਹੀ ਨਹੀਂ: ਭੂੰਦੜ

ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਸ: ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸਪਸ਼ਟ ਕੀਤਾ ਕਿ ਪਾਰਟੀ ਦੇ ਪ੍ਰਧਾਨ ਵਜੋਂ ਸ: ਸੁਖ਼ਬੀਰ ਸਿੰਘ ਬਾਦਲ ਅਸਤੀਫ਼ਾ ਨਹੀਂ ਦੇ ਰਹੇ ਅਤੇ ਨਾ ਹੀ ਕਿਸੇ ਨੇ ਉਨ੍ਹਾਂ ਤੋਂ ਅਸਤੀਫ਼ਾ ਮੰਗਿਆ ਹੈ।

ਉਹ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਖ਼ਬਰਾਂ ਦੇ ਹਵਾਲੇ ਨਾਲ ਗੱਲ ਕਰ ਰਹੇ ਸਨ ਜਿਨ੍ਹਾਂ ਵਿੱਚ ਇਹ ਕਿਹਾ ਗਿਆ ਸੀ ਕਿ ਸ: ਸੁਖ਼ਬੀਰ ਸਿੰਘ ਬਾਦਲ ਅਸਤੀਫ਼ਾ ਦੇ ਰਹੇ ਹਨ ਅਤੇ ਸ: ਭੂੰਦੜ ਨੂੰ ਪ੍ਰਧਾਨ ਬਣਾਇਆ ਜਾ ਰਿਹਾ ਹੈ।

ਸ: ਭੂੰਦੜ ਨੇ ਕਿਹਾ ਕਿ ਜੰਗ ਦੇ ਦੌਰਾਨ ਜਰਨੈਲ ਨਹੀਂ ਬਦਲੇ ਜਾਂਦੇ ਅਤੇ ਸਿਆਸਤ ਵਿੱਚ ਹਾਰ ਜਿੱਤ ਤਾਂ ਚੱਲਦੀ ਹੀ ਰਹਿੰਦੀ ਹੈ।

ਜ਼ਿਕਰਯੋਗ ਹੈ ਕਿ ਸੰਗਰੂਰ ਪਾਰਲੀਮਾਨੀ ਹਲਕੇ ਵਿੱਚ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਅੱਜ ਸਵੇਰ ਤੋਂ ਇਹ ਖ਼ਬਰਾਂ ਆ ਰਹੀਆਂ ਸਨ ਕਿ ਸ: ਸੁਖ਼ਬੀਰ ਸਿੰਘ ਬਾਦਲ ਪ੍ਰਧਾਨ ਵਜੋਂ ਅਸਤੀਫ਼ਾ ਦੇ ਸਕਦੇ ਹਨ ਅਤੇ ਇਹਨਾਂ ਹੀ ਖ਼ਬਰਾਂ ਵਿੱਚ ਇਹ ਵੀ ਕਿਹਾ ਜਾ ਰਿਹਾ ਸੀ ਕਿ ਸ: ਭੂੰਦੜ ਪਾਰਟੀ ਦੇ ਪ੍ਰਧਾਨ ਬਣਾਏ ਜਾਣਗੇ ਪਰ ਸ: ਭੂੰਦੜ ਨੇ ਇਨ੍ਹਾਂ ਨੂੰ ਅਫ਼ਵਾਹਾਂ ਕਰਾਰ ਦਿੱਦੇ ਹੋਏ ਰੱਦ ਕਰ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION