44 C
Delhi
Sunday, May 19, 2024
spot_img
spot_img

ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਦਸੰਬਰ ਨੂੰ; ਪਾਰਟੀ ਆਗੂ ਕਰਨਗੇ ਸਰਬਤ ਦੇ ਭਲੇ ਦੀ ਅਰਦਾਸ: ਡਾ: ਚੀਮਾ

ਯੈੱਸ ਪੰਜਾਬ
ਚੰਡੀਗੜ੍ਹ, 12 ਦਸੰਬਰ, 2022:
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਪਾਰਟੀ ਦੀ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਸ਼੍ਰੀ ਅਕਾਲ ਤਖਤ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ ਜਿਹਨਾਂ ਦੇ ਭੋਗ 14 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਪੈਣਗੇ ।

ਇਸ ਉਪਰੰਤ 11 ਵਜੇ ਤੱਕ ਕੀਰਤਨ ਅਤੇ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।

ਡਾ. ਚੀਮਾ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸ਼ਾਮਲ ਹੋਣਗੇ। ਉਹਨਾਂ ਸਾਰਿਆਂ ਨੂੰ ਇਸ ਮੌਕੇ ਸ਼ਾਮਲ ਹੋਣ ਦੀ ਬੇਨਤੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION