32.1 C
Delhi
Tuesday, April 30, 2024
spot_img
spot_img

ਤਰਨ ਤਾਰਨ ਨਗਰ ਕੀਰਤਨ ਧਮਾਕਾ: ਵਿਧਾਇਕ ਡਾ: ਅਗਨੀਹੋਤਰੀ ਅਤੇ ਡੀ.ਸੀ. ਸੱਭਰਵਾਲ ਜ਼ਖ਼ਮੀਆਂ ਨੂੰ ਮਿਲੇ, ਚੰਗੇ ਇਲਾਜ ਦਾ ਭਰੋਸਾ

ਤਰਨ ਤਾਰਨ, 9 ਫਰਵਰੀ, 2020:
ਬੀਤੇ ਦਿਨ ਡਾਲੇਕੇ ਮੋੜ, ਤਰਨ ਤਾਰਨ ਵਿੱਚ ਨਗਰ ਕੀਰਤਨ ਦੌਰਾਨ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ-ਚਾਲ ਪੁੱਛਣ ਲਈ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਗੂਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਪਹੁੰਚੇ।ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ ਵੀ ਉਹਨਾਂ ਦੇ ਨਾਲ ਸਨ।

ਇਸ ਦੁਖਦਾਈ ਘਟਨਾ `ਤੇ ਦੁੱਖ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਬਿਹਤਰ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।

ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ।ਉਹਨਾਂ ਕਿਹਾ ਕਿ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਦੁੱਖ ਦੀ ਇਸ ਘੜੀ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਸਰਾਹਨਾਯੋਗ ਕੰਮ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐੱਸ. ਡੀ. ਐੱਮ. ਤਰਨ ਤਾਰਨ ਨੂੰ ਘਟਨਾ ਦੀ ਪੂਰੀ ਪੜਤਾਲ ਕਰਨ ਲਈ ਆਦੇਸ਼ ਦਿੱਤੇ ਹਨ ਤਾਂ ਜੋ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਖਮੀਆਂ ਦਾ ਵਧੀਆ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਦੱਸਿਆ ਕਿ ਉਹਨਾਂ ਕਿਹਾ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਨ ਲਈ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION