30.6 C
Delhi
Tuesday, April 30, 2024
spot_img
spot_img

ਡਾ: ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ’ਚ ਨਿਕਲਿਆ 10ਵਾਂ ਪੰਜਾਬ ਜਾਗ੍ਰਿਤੀ ਮਾਰਚ, ਨਾਮਵਰ ਗਾਇਕਾਂ ਨੇ ਸਮਾਂ ਬੰਨਿ੍ਹਆਂ

ਜਲੰਧਰ, 26 ਫਰਵਰੀ 2020 –

ਪੰਜਾਬ ਜਾਗ੍ਰਿਤੀ ਮੰਚ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਪੰਜਾਬ ਕਲਾ ਪ੍ਰੀਸ਼ਦ ਵਲੋਂ ਵੱਖ-ਵੱਖ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਅਤੇ ਪੰਜਾਬੀ ਪ੍ਰੇਮੀਆਂ ਦੇ ਸਹਿਯੋਗ ਨਾਲ 10ਵਾਂ ਜਾਗ੍ਰਿਤੀ ਮਾਰਚ ਡਾ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ ‘ਅਜੀਤ’ ਪ੍ਰਕਾਸ਼ਨ ਸਮੂਹ ਦੀ ਅਗਵਾਈ ਹੇਠ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਕੱਢਿਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ, ਵੱਖ-ਵੱਖ ਸਮਾਜ ਸੇਵੀ, ਧਾਰਮਿਕ ਤੇ ਰਾਜਸੀ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਪੰਜਾਬੀ ਪ੍ਰੇਮੀਆਂ ਨੇ ਭਾਰੀ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਢੋਲ-ਢਮੱਕਿਆਂ ਦੇ ਨਾਲ ਇਹ ਮਾਰਚ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਦੁਪਹਿਰੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪੁੱਜਾ, ਜਿੱਥੇ ਪੰਜਾਬੀ ਦੇ ਪ੍ਰਸਿੱਧ ਗਾਇਕ ਮਨਮੋਹਨ ਵਾਰਿਸ, ਕਮਲ ਹੀਰ, ਸਰਬਜੀਤ ਚੀਮਾ, ਸਤਿੰਦਰ ਸਰਤਾਜ, ਲਖਵਿੰਦਰ ਵਡਾਲੀ, ਨਿਰਮਲ ਸਿੱਧੂ, ਦਲਵਿੰਦਰ ਦਿਆਲਪੁਰੀ ਅਤੇ ਅਨਾਦੀ ਮਿਸ਼ਰਾ ਨੇ ਆਪਣੇ ਗੀਤਾਂ ਰਾਹੀਂ ਮਾਂ-ਬੋਲੀ ਪੰਜਾਬੀ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਲੋਕ ਸਾਜਾਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹਾਜ਼ਰੀਨ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਿਆ।

Deepak Bali

ਇਸ ਤੋਂ ਪਹਿਲਾਂ ਮਾਰਚ ਨੂੰ ਡਾ. ਇਕਬਾਲ ਸਿੰਘ ਸਾਬਕਾ ਉਪ ਰਾਜਪਾਲ ਪੁਡੂਚੇਰੀ, ਪ੍ਰਸਿੱਧ ਚਾਰਟਰਡ ਅਕਾਊਂਟੈਂਟ ਗੁਰਚਰਨ ਸਿੰਘ ਸਿਆਲ, ਐਸ. ਪੀ. ਐਸ. ਓਬਰਾਏ ਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੁਸ਼ੀਲ ਰਿੰਕੂ, ਰਜਿੰਦਰ ਬੇਰੀ, ਰਮੇਸ਼ ਮਿੱਤਲ (ਚੇਅਰਮੈਨ ਲਵਲੀ ਗਰੁੱਪ), ਲੈਫ. ਕਰਨਲ ਮਨਮੋਹਨ ਸਿੰਘ, ਕਮਾਂਡੈਂਟ ਮੌਲਾ ਉਨ੍ਹਾਂ ਦੇ ਨਾਲ ਹਰਬੰਸ ਸਿੰਘ ਚੰਦੀ, ਆਤਮ ਪ੍ਰਕਾਸ਼ ਸਿੰਘ ਬਬਲੂ, ਪ੍ਰੋ. ਮਨਜੀਤ ਸਿੰਘ, ਸਰਬਜੀਤ ਸਿੰਘ ਮੱਕੜ, ਸਤਨਾਮ ਸਿੰਘ ਮਾਣਕ , ਬਾਬੂਸ਼ਾਹੀ ਦੇ ਸੰਪਾਦਕ ਬਲਜੀਤ ਬੱਲੀ ਅਤੇ ਦੀਪਕ ਬਾਲੀ ਸਮੇਤ ਹੋਰ ਪ੍ਰਮੁੱਖ ਸਖਸੀਅਤਾਂ ਵੀ ਹਾਜ਼ਰ ਸਨ।

ਪੰਜਾਬੀ ਪ੍ਰੇਮੀਆਂ ਦੇ ਠਾਠਾਂ ਮਾਰਦੇ ਇਸ ਮਾਰਚ ‘ਚ ਸ਼ਾਮਿਲ ਬੱਚਿਆਂ ਵਲੋਂ ਹੱਥਾਂ ‘ਚ ਮਾਂ-ਬੋਲੀ ਪੰਜਾਬੀ ਦੇ ਸਨਮਾਨ ‘ਚ ਤਖਤੀਆਂ ਅਤੇ ਬੈਨਰ ਚੁੱਕੇ ਹੋਏ ਸਨ ਤੇ ਪੰਜਾਬੀ ਪ੍ਰੇਮੀ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦੇ ਹੋਏ ਮਾਰਚ ਦੇ ਅੱਗੇ ਚੱਲ ਰਹੇ ਸਨ। ਰਸਤੇ ‘ਚ ਥਾਂ-ਥਾਂ ‘ਤੇ ਪੰਜਾਬੀ ਪ੍ਰੇਮੀਆਂ ਵਲੋਂ ਮਾਰਚ ਦਾ ਸਵਾਗਤ ਫੁੱਲਾਂ ਦੀ ਵਰਖਾ ਅਤੇ ਹਾਰਾਂ ਨਾਲ ਕੀਤਾ ਗਿਆ।

Manmohan warisਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਸਵਾਗਤੀ ਭਾਸ਼ਣ ‘ਚ ਪੰਜਾਬੀ ਜਾਗ੍ਰਿਤੀ ਮਾਰਚ ਦੇ ਪ੍ਰਬੰਧਕਾਂ ਨੂੰ ਮਾਰਚ ਦੀ ਸਫਲਤਾ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸ਼ਾ ‘ਮੈਂ ਅਕੇਲਾ ਹੀ ਚਲਾ ਥਾ ਜਾਨਿਬੇ ਮੰਜ਼ਿਲ, ਲੋਕ ਸਾਥ ਆਤੇ ਰਹੇ, ਔਰ ਕਾਫਲਾ ਬਨਤਾ ਰਹਾ’ ਸ਼ੇਅਰ ਨਾਲ ਕਰਦੇ ਹੋਏ ਕਿਹਾ ਕਿ ਅੱਜ ਤੋਂ ਇਕ ਦਹਾਕਾ ਪਹਿਲਾਂ ਸ਼ੁਰੂ ਕੀਤੇ ਇਸ ਮਾਰਚ ਦਾ ਘੇਰਾ ਅੱਜ ਬਹੁਤ ਵਿਸ਼ਾਲ ਹੋ ਗਿਆ ਹੈ ਤੇ ਅੱਜ ਜਿਸ ਉਤਸ਼ਾਹ ਅਤੇ ਜੋਸ਼ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਧਰਮਾਂ, ਜਾਤਾਂ-ਪਾਤਾਂ ਅਤੇ ਰਾਜਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਸ ਮਾਰਚ ਵਿਚ ਸ਼ਾਮਿਲ ਹੋਏ ਹਨ, ਉਸ ਤੋਂ ਇਹ ਵਿਸ਼ਵਾਸ ਬੱਝਦਾ ਹੈ ਕਿ ਸਮਾਜ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਭਾਵਨਾ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਈ ਹੈ ਤੇ ਪੰਜਾਬੀਅਤ ਦੀ ਲੋਅ ਹਮੇਸ਼ਾ ਜਗਦੀ ਰਹੇਗੀ।

ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ‘ਚ ਪੰਜਾਬੀ ਗਾਇਕਾਂ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਗਾਇਕਾਂ ਨੇ ਦੇਸ਼ਾਂ-ਵਿਦੇਸ਼ਾਂ ‘ਚ ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਦਿਆਂ ਪੰਜਾਬੀਆਂ ਦੀ ਬਹੁਪੱਖੀ ਸ਼ਖਸੀਅਤ ਅਤੇ ਚਰਿੱਤਰ ਦਾ ਲੋਹਾ ਮੰਨਵਾਇਆ ਹੈ। ਪਾਕਿਸਤਾਨ ਨਾਲ ਅਮਨ ਅਤੇ ਦੋਸਤੀ ਲਈ ਪੰਜਾਬ ਜਾਗ੍ਰਿਤੀ ਮੰਚ ਵਲੋਂ ਹਰ ਸਾਲ ਸਰਹੱਦ ‘ਤੇ ਮੋਮਬੱਤੀਆਂ ਜਗਾਉਣ ਦੇ ਉਪਰਾਲੇ ਦੀ ਵੀ ਸ਼ਲਾਘਾ ਕਰਦਿਆਂ ਡਾ. ਹਮਦਰਦ ਨੇ ਕਿਹਾ ਕਿ ਉੱਘੇ ਪੱਤਰਕਾਰ ਕੁਲਦੀਪ ਨਈਅਰ ਵੀ ਹਮੇਸ਼ਾ ਦੋਵਾਂ ਮੁਲਕਾਂ ਵਿਚਕਾਰ ਅਮਨ-ਸ਼ਾਂਤੀ ਤੇ ਦੋਸਤੀ ਦੇ ਹਾਮੀ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਅਤੇ ਸਮਾਜ ਸਾਹਮਣੇ ਅਨੇਕਾਂ ਤਰ੍ਹਾਂ ਦੀਆਂ ਚੁਣੌਤੀਆਂ ਹਨ ਤਾਂ ਅਜਿਹੇ ‘ਚ ਸਾਂਝੀ ਪੰਜਾਬੀਅਤ ਦੀ ਭਾਵਨਾ ਨੂੰ ਮਜ਼ਬੂਤ ਬਣਾ ਕੇ ਹੀ ਹਰ ਫਰੰਟ ‘ਤੇ ਲੜਾਈ ਲੜੀ ਜਾ ਸਕਦੀ ਹੈ ਤੇ ਪੰਜਾਬ ਜਾਗ੍ਰਿਤੀ ਮੰਚ ਵਲੋਂ ਮਾਂ-ਬੋਲੀ ਪੰਜਾਬੀ ਦੇ ਸਤਿਕਾਰ ਅਤੇ ਲੋਕਾਂ ਅੰਦਰ ਸਾਂਝੀ ਪੰਜਾਬੀਅਤ ਦੀ ਭਾਵਨਾ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਤੇ ਆਉਣ ਵਾਲੇ ਸਮੇਂ ‘ਚ ਲੋਕਾਂ ਦਾ ਇਹ ਕਾਫਲਾ ਇਕ ਵੱਡੀ ਲੋਕ ਲਹਿਰ ਬਣ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕ ‘ਚ ਖੜ੍ਹਾ ਹੋਵੇਗਾ।

kamal heerਇਸ ਮੌਕੇ ਜਾਗ੍ਰਿਤੀ ਮਾਰਚ ਵਲੋਂ ਪਾਸ ਕੀਤੇ ਗਏ ਮਤੇ ਉੱਘੇ ਪੱਤਰਕਾਰ ਤੇ ਪੰਜਾਬ ਜਾਗ੍ਰਿਤੀ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਪੜ੍ਹ ਕੇ ਸੁਣਾਏ ਅਤੇ ਬਾਅਦ ‘ਚ ਇਨ੍ਹਾਂ ਮਤਿਆਂ ਸਬੰਧੀ ਇਕ ਮੰਗ ਪੱਤਰ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ ਉਚੇਚੇ ਤੌਰ ‘ਤੇ ਪੁੱਜੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੂੰ ਸੌਂਪਿਆ ਗਿਆ। ਸ੍ਰੀ ਮਾਣਕ ਨੇ ਇਸ ਮੌਕੇ ਦਿੱਲੀ ਹਿੰਸਾ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਦਿੱਲੀ ‘ਚ ਅਮਨ-ਸ਼ਾਂਤੀ ਦੀ ਬਹਾਲੀ ਲਈ ਯਤਨ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਨਵੰਬਰ ’84 ਨੂੰ ਦੁਹਰਾਉਣ ਦੀ ਕਿਸੇ ਵੀ ਕਾਰਵਾਈ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੰਚ ਦਾ ਸੰਚਾਲਨ ਦੀਪਕ ਬਾਲੀ ਵਲੋਂ ਕੀਤਾ ਗਿਆ

ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬ ਪ੍ਰੈੱਸ ਕਲੱਬ, ਪ੍ਰੋ. ਵਰਿਆਮ ਸਿੰਘ ਸੰਧੂ (ਕਹਾਣੀਕਾਰ), ਮਾਰਕੀਟ ਕਮੇਟੀ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ, ਸਰਬ ਮਲਟੀਪਲੈਕਸ ਦੇ ਡਾਇਰੈਕਟਰ ਪਰਮਵੀਰ ਸਿੰਘ ਤੇ ਹਰਪ੍ਰੀਤ ਸਿੰਘ ਵਿੱਕਾ, ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਅਜੀਤ ਸਿੰਘ ਸੇਠੀ, ਮਨਜੀਤ ਸਿੰਘ ਠੁਕਰਾਲ, ਕੌਂਸਲਰ ਸ੍ਰੀਮਤੀ ਸੁਨੀਤਾ ਰਿੰਕੂ, ਪ੍ਰਵੀਨ ਐਬਰੋਲ, ਭਾਜਪਾ ਆਗੂ ਮਹਿੰਦਰ ਭਗਤ, ਅਮਰਜੋਤ ਸਿੰਘ, ਸਿਟੀ ਗਰੁੱਪ ਤੋਂ ਮਨਬੀਰ ਸਿੰਘ ਤੇ ਹਰਪ੍ਰੀਤ ਸਿੰਘ, ਡਾ. ਕਮਲੇਸ਼ ਸਿੰਘ ਦੁੱਗਲ, ਡਾ. ਸਰਿਤਾ ਤਿਵਾੜੀ, ਮਹਿਲਾ ਪਟਵਾਰੀ ਨਵਜੋਤ ਕੌਰ, ਸੁਖਵਿੰਦਰ ਸਿੰਘ ਲਾਲੀ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਡਾ. ਜਸਲੀਨ ਸੇਠੀ, ਇੰਜੀ. ਐਸ. ਐਸ. ਅਜੀਮਲ ਤੇ ਹੋਰ ਪ੍ਰਮੁੱਖ ਸਖਸ਼ੀਅਤ ਹਾਜ਼ਰ ਸਨ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION