Akal Takht Jathedar constitutes 5 member panel to look into Bhai Chattar Singh Jiwan Singh controversy
ਯੈੱਸ ਪੰਜਾਬ
ਚੰਡੀਗੜ੍ਹ, 24 ਫ਼ਰਵਰੀ, 2023 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਕਾਸ਼ਕ ਭਾਈ ਚਤਰ ਸਿੰਘ ਜੀਵਨ ਸਿੰਘ, ਅੰਮ੍ਰਿਤਸਰ ਦੀ ਪ੍ਰੈਸ ਦੇ ਮਸਲੇ ’ਤੇ ਪੈਦਾ ਹੋਏ ਵਿਵਾਦ ਦੀ ਜਾਂਚ ਕਰਨ ਲਈ ਇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਹ ਕਮੇਟੀ ਗੁਟਕਾ ਸਾਹਿਬ, ਧਾਰਮਿਕ ਪੋਥੀਆਂ ਅਤੇ ਹੋਰ ਧਾਰਮਿਕ ਲਿਟਰੇਚਰ ਦੀ ਛਪਾਈ ਕਰਨ ਵਾਲੀਆਂ ਸਾਰੀਆਂ ਪ੍ਰੈਸਾਂ (ਸਮੇਤ ਗੋਲਡਨ ਆਫ਼ਸੈਟ ਪ੍ਰੈਸ) ਦੀ ਮੌਕੇ ਪੁਰ ਜਾ ਕੇ ਸਤਿਕਾਰ ਅਤੇ ਸਾਂਭ-ਸੰਭਾਲ ਸੰਬੰਧੀ ਹੋ ਰਹੀਆਂ ਤਰੁੱਟੀਆਂ ਬਾਰੇ ਨਿਰੀਖ਼ਣਕਰਕੇ ਦਸ ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਭੇਜੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ