30.6 C
Delhi
Tuesday, April 30, 2024
spot_img
spot_img

ਕੋਰੋਨਾ ਖਿਲਾਫ਼ ਜੰਗ ਲੜ ਰਹੇ ਪੀ.ਐਚ.ਸੀ. ਪੋਸੀ ’ਚ ਗੂੰਜੀਆਂ ਕਿਲਕਾਰੀਆਂ, ਲਾਕਡਾਊਨ ਦੌਰਾਨ 11 ਬੱਚਿਆਂ ਨੇ ਜਨਮ ਲਿਆ

ਹੁਸ਼ਿਆਰਪੁਰ, 10 ਅਪ੍ਰੈਲ, 2020 –

ਪੰਜਾਬ ਸਰਕਾਰ ਵਲੋਂ ਜਿੱਥੇ ਕੋਰੋਨਾ ਖਿਲਾਫ ਜੰਗ ਲੜੀ ਜਾ ਰਹੀ ਹੈ, ਉਥੇ ਸੁਚਾਰੂ ਢੰਗ ਨਾਲ ਜ਼ਰੂਰੀ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸਦੀ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੋਰੋਨਾ ਦਾ ਹਾਟਸਪਾਟ ਬਣੇ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿੱਚ ਲਾਕਡਾਊਨ ਦੌਰਾਨ 11 ਨੰਨਿ੍ਹਆਂ ਦੀਆਂ ਕਿਲਕਾਰੀਆਂ ਗੂੰਜੀਆਂ। ਸੂਬੇ ਵਿੱਚ ਸਭ ਤੋਂ ਵੱਧ ਇਸ ਸੈਂਟਰ ਵਿੱਚ 1161 ਵਿਅਕਤੀਆਂ ਨੂੰ ਹੋਮ ਕੁਆਰਨਟਾਈਨ ਕਰਨ ਦੇ ਬਾਵਜੂਦ ਜ਼ਰੂਰੀ ਸਿਹਤ ਸੇਵਾਵਾਂ ਸਮੇਤ ਕਰੀਬ 1200 ਓ.ਪੀ.ਡੀ ਦਰਜ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਸਿਹਤ ਵਿਭਾਗ ਦੇ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਆਪਣੀ ਅਤੇ ਆਪਣੇ ਪਰਿਵਾਰ ਦੀ ਪ੍ਰਵਾਹ ਨਾ ਕੀਤੇ ਬਗੈਰ ਸਿਹਤ ਅਮਲੇ ਵਲੋਂ ਪੂਰੀ ਮਿਹਨਤ ਨਾਲ ਡਿਊਟੀ ਨਿਭਾਈ ਜਾ ਰਹੀ ਹੈ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਲੜਨ ਤੋਂ ਇਲਾਵਾ ਵਿਭਾਗ ਵਲੋਂ ਜ਼ਰੂਰੀ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿੱਚ 1161 ਵਿਅਕਤੀ ਹੋਮ ਕੁਆਰਨਟਾਈਨ ਕੀਤੇ ਗਏ ਹਨ, ਜਿਨ੍ਹਾਂ ਦਾ ਲਗਾਤਾਰ ਫਾਲੋਅੱਪ ਕੀਤਾ ਜਾ ਰਿਹਾ ਹੈ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਕੋਰੋਨਾ ਦੇ ਸੈਂਪਲ ਪਿਛਲੇ ਕਈ ਦਿਨਾਂ ਤੋਂ ਨੈਗੇਟਿਵ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਲੜਨ ਲਈ ਜਿੱਥੇ ਪੋਸੀ ਬਲਾਕ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ, ਉਥੇ ਜ਼ਰੂਰੀ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲਾਕਡਾਊਨ ਦੌਰਾਨ ਪੀ.ਐਚ.ਸੀ ਪੋਸੀ ਵਿਖੇ 11 ਬੱਚਿਆਂ ਨੇ ਜਨਮ ਲਿਆ ਹੈ ਅਤੇ ਕਰੀਬ 1200 ਓ.ਪੀ.ਡੀ. ਦਰਜ ਹੋਣੀ ਐਸ.ਐਮ.ਓ ਸ਼੍ਰੀ ਰਘਬੀਰ ਸਿੰਘ ਸਮੇਤ ਪੋਸੀ ਬਲਾਕ ਦੇ ਸਮੁੱਚੇ ਸਿਹਤ ਅਮਲੇ ਦੀ ਸ਼ਲਾਘਾਯੋਗ ਕਾਰਜ ਪ੍ਰਣਾਲੀ ਨੂੰ ਦਰਸਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਡਿਊਟੀ ਸਦਕਾ ਜਲਦੀ ਕੋਰੋਨਾ ਵਾਇਰਸ ’ਤੇ ਫਤਿਹ ਪਾ ਲਈ ਜਾਵੇਗੀ।

ਐਸ.ਐਮ.ਓ. ਪੀ.ਐਚ.ਸੀ ਪੋਸੀ ਡਾਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਸੈਂਟਰ ਅਧੀਨ ਪੈਂਦੇ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਅਹਤਿਆਤ ਵਜੋਂ ਹਰਭਜਨ ਸਿੰਘ ਦੇ ਪਰਿਵਾਰ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪ੍ਰਾਇਮਰੀ ਹੈਲਥ ਸੈਂਟਰ ਵਲੋਂ ਗਰਭਵਤੀ ਔਰਤਾਂ ਲਈ ਸਿਹਤ ਸੇਵਾਵਾਂ ਜਾਰੀ ਰੱਖੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਸਟਾਫ ਨਰਸਾਂ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਗਰਭਵਤੀ ਔਰਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਵਾਰਡ ਵਿੱਚ ਗਰਭਵਤੀ ਔਰਤਾਂ ਸਮੇਤ ਮਾਂਵਾਂ ਅਤੇ ਨਵਜੰਮਿਆਂ ਦੀ ਸਿਹਤ ਸੁਰੱਖਿਅਤ ਰੱਖਣ ਲਈ ਹਸਪਤਾਲ ਨੂੰ ਦੋ-ਦੋ ਵਾਰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ, ਤਾਂ ਜੋ ਨੰਨਿ੍ਹਆਂ ਨੂੰ ਇਨਫੈਕਸ਼ਨ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜ਼ੁਰਗਾਂ ਅਤੇ ਹੋਰ ਮਰੀਜ਼ਾਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਅਮਲੇ ਵਲੋਂ ਕੋਰੋਨਾ ਦਾ ਬਹਾਨਾ ਬਣਾ ਕੇ ਆਪਣੀ ਡਿਊਟੀ ਤੋਂ ਟਾਲਾ ਨਹੀਂ ਵੱਟਿਆ ਜਾ ਰਿਹਾ।

ਉਨ੍ਹਾਂ ਦੱਸਿਆ ਕਿ ਨਿਰਵਿਘਨ ਓ.ਪੀ.ਡੀ. ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਬੱਚਿਆਂ ਦਾ ਟੀਕਾਕਰਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੋਰਾਂਵਾਲੀ ਵਿੱਚ 5 ਅਤੇ ਪੈਨਸਰਾ ਵਿੱਚ 1 ਮਰੀਜ਼ ਸਮੇਤ 6 ਕੇਸ ਪੋਜ਼ੀਟਿਵ ਸੀ ਜੋ ਸਾਰੇ ਬਲਾਕ ਪੋਸੀ ਦੇ ਸਨ। ਉਨ੍ਹਾਂ ਦੱਸਿਆ ਕਿ ਪੀ.ਐਚ.ਸੀ ਪੋਸੀ ਵਲੋਂ 177432 ਆਬਾਦੀ ਨੂੰ ਮੁੱਖ ਰੱਖਦਿਆਂ 8 ਆਰ.ਆਰ.ਟੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੋਸੀ ਹੀ ਅਜਿਹਾ ਸੈਂਟਰ ਹੈ, ਜਿੱਥੇ ਪੰਜਾਬ ਦੇ ਸਭ ਤੋਂ ਵੱਧ ਵਿਅਕਤੀਆਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸੀ ਵਿੱਚ 176 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 168 ਨੈਗੇਟਿਵ ਅਤੇ 2 ਪੈਂਡਿੰਗ ਹਨ।

ਅੱਜ ਗੈਵੀ ਦੀ ਕਿਲਕਾਰੀ ਗੂੰਜੀ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿੱਚ ਅੱਜ ਇਕ ਹੋਰ ਬੱਚੇ ਦੀ ਕਿਲਕਾਰੀ ਗੂੰਜੀ, ਜਿਸ ਨਾਲ ਲਾਕਡਾਊਨ ਦੌਰਾਨ ਪੋਸੀ ਹਸਪਤਾਲ ਪੈਦਾ ਹੋਣ ਵਾਲੇ ਬੱਚਿਆਂ ਦੀ ਗਿਣਤੀ 11 ਹੋ ਗਈ ਹੈ।

ਪਿੰਡ ਫਤਿਹਪੁਰ ਖੁਰਦ ਦੇ ਵਸਨੀਕ ਮਾਤਾ ਸ੍ਰੀਮਤੀ ਅਮਨਜੋਤੀ ਅਤੇ ਪਿਤਾ ਸ਼੍ਰੀ ਸਤਬੀਰ ਸਿੰਘ ਨੇ ਆਪਣੇ ਬੇਟੇ ਦਾ ਨਾਂਅ ਗੈਵੀ ਰੱਖਿਆ ਹੈ। ਲਾਕਡਾਊਨ ਦੌਰਾਨ ਪੀ.ਐਚ.ਸੀ ਪੋਸੀ ਦੇ ਮੇਨ ਹਸਪਤਾਲ ਵਿੱਚ 9 ਬੱਚਿਆਂ ਨੇ ਜਨਮ ਲਿਆ, ਜਦਕਿ ਸਰਕਾਰੀ ਸਿਹਤ ਕੇਂਦਰ ਬੱਠਲ ਵਿਖੇ ਦੋ ਬੱਚਿਆਂ ਨੇ ਜਨਮ ਲਿਆ ਹੈ, ਜਿਨ੍ਹਾਂ ਵਿੱਚ 6 ਲੜਕੀਆਂ ਅਤੇ ਪੰਜ ਲ਼ੜਕੇ ਸ਼ਾਮਿਲ ਹਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION