25.6 C
Delhi
Sunday, April 21, 2024
spot_img
spot_img

ਰਾਘਵ ਚੱਢਾ ਨੇ ਸੰਸਦ ਵਿੱਚ ਚੁੱਕੀਆਂ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਦੀਆਂ ਸਮੱਸਿਆਵਾਂ

ਯੈੱਸ ਪੰਜਾਬ
ਨਵੀਂ ਦਿੱਲੀ, 9 ਦਸੰਬਰ, 2022:
‘ਆਮ ਆਦਮੀ ਪਾਰਟੀ’ ਦੇ ਸੰਸਦ ਮੈਂਬਰ ਸ੍ਰੀ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁੱਦੇ ਚੁੱਕਦੇ ਹੋਏ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ ਹੈ।

ਸ੍ਰੀ ਰਾਘਵ ਚੱਢਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖ਼ੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਵਸੂਲੀ ਜਾਂਦੀ 20 ਡਾੱਲਰ ਦੀ ਫ਼ੀਸ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ ਅਤੇ ਇਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਮੰਗ ਰੱਖੀ ਕਿ ਇਸ ਸੰਬੰਧੀ ‘ਆਨਲਾਈਨ ਪ੍ਰਾਸੈੱਸ’ ਨੂੰ ਅਸਾਨ ਬਣਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਇਸ ਦਾ ਲਾਭ ਉਠਾਉਂਦੇ ਹੋਏ ਦਰਸ਼ਨਾਂ ਲਈ ਜਾ ਸਕਣ।

ਸ੍ਰੀ ਚੱਢਾ ਨੇ ਇਹ ਵੀ ਮੰਗ ਰੱਖੀ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਰੱਖੇ ਜਾਣ ਨਾਲ ਵੀ ਕਈ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ ਇਸ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਜਾਵੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION