34 C
Delhi
Thursday, April 18, 2024
spot_img
spot_img

ਆਦਰਸ਼ ਸਕੂਲ ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ; ਰੋਸ ਪ੍ਰਦਰਸ਼ਨ

ਯੈੱਸ ਪੰਜਾਬ
ਸੰਗਰੂਰ, 17 ਜੁਲਾਈ, 2022 (ਦਲਜੀਤ ਕੌਰ ਭਵਾਨੀਗੜ੍)
ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀਪੀਪੀ) ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕੀਤਾ ਗਿਆ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਮੱਖਣ ਸਿੰਘ ਬੀਰ, ਸੂਬਾ ਆਗੂ ਸੁਖਵੀਰ ਸਿੰਘ, ਕੁਲਬੀਰ ਸਿੰਘ ਜਖੇਪਲ, ਦੀਪਕ ਸਿੰਗਲਾ, ਸਲੀਮ ਖ਼ਾਨ, ਸਤਨਾਮ ਤੁੰਗਾਂ ਨੇ ਕਿਹਾ ਆਗੂਆਂ ਨੇ ਕਿਹਾ ਹੈ ਕਿ ਆਦਰਸ਼ ਸਕੂਲਾਂ ਵਿੱਚ 12-12 ਸਾਲਾਂ ਤੋਂ ਕੱਚੀਆਂ ਨੌਕਰੀਆਂ ਕਰ ਰਹੇ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਨੌਕਰੀਆਂ 36 ਹਜ਼ਾਰ ਕਾਮਿਆਂ ਵਿੱਚ ਪੱਕੀਆਂ ਕੀਤੀਆਂ ਜਾਣ, ਆਦਰਸ਼ ਸਕੂਲਾਂ ਵਿਚ ਅਧਿਆਪਕਾਂ ਦੇ ਪੜ੍ਹਾਉਣ ਦੇ ਤਜ਼ਰਬੇ ਨੂੰ ਮਾਨਤਾ ਦੇ ਕੇ 2019 ਵਿੱਚ ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਹੈੱਡ ਟੀਚਰ/ਸੈਂਟਰ ਹੈਡ ਟੀਚਰ ਦੀ ਸਿੱਧੀ ਭਰਤੀ ਵਿਚ ਸਕਰੂਟਨੀ ਕਰਵਾ ਚੁੱਕੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ, ਜਦ ਕਿ ਪਿਛਲੀ ਸਰਕਾਰ ਨੇ ਇੱਕ ਸਾਜਿਸ਼ ਤਹਿਤ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦਾ ਤਜ਼ਰਬਾ ਨਾ ਮੰਨ ਕੇ ਹੈੱਡ ਟੀਚਰ ਦੀ ਨੌਕਰੀ ਲਈ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਸਨ, ਵੱਖ-ਵੱਖ ਸਮਿਆਂ ਤੇ ਮੈਨੇਜਮੈਂਟਾਂ ਵੱਲੋਂ ਨੌਕਰੀਓਂ ਕੱਢੇ ਗਏ ਅਧਿਆਪਕਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਪਿਛਲੀ ਸਰਕਾਰ ਦੌਰਾਨ ਬੰਦ ਕੀਤੇ ਗਏ ਆਦਰਸ਼ ਸਕੂਲਾਂ ਨੂੰ ਮੁੜ ਚਾਲੂ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਆਪ ਸਰਕਾਰ ਇਸ ਕਰਕੇ ਸੱਤਾ ਵਿੱਚ ਲਿਆਂਦੀ ਸੀ ਕਿ ਆਦਰਸ਼ ਸਕੂਲਾਂ ਸਮੇਤ ਲੋਕ ਮਾਮਲੇ ਫੌਰੀ ਤੌਰ ਤੇ ਹੱਲ ਹੋਣਗੇ ਪਰ ਦੁੱਖ ਤੇ ਅਫਸੋਸ ਦੀ ਗੱਲ ਹੈ ਕਿ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਬਾਂਹ ਫੜਦੀ ਨਜ਼ਰ ਨਹੀਂ ਆ ਰਹੀ। ਆਗੂਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੀ ਲੋਕ ਸਭਾ ਚੋਣਾਂ ਦੇ ਵਿਚ ਨਤੀਜੇ ਭੁਗਤਣ ਦੇ ਲਈ ਤਿਆਰ ਰਹਿਣ। ਇਸ ਮੌਕੇ ਅਮਿੱਤ ਕੁਮਾਰ, ਜਗਤਾਰ ਸਿੰਘ ਗੰਢੂਆਂ, ਭਗਵੰਤ ਸਿੰਘ, ਰਾਮ ਸਿੰਘ ਆਦਿ ਆਗੂਆਂ ਦੇ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION