29.1 C
Delhi
Sunday, April 28, 2024
spot_img
spot_img

ਅਕਾਲ ਤਖ਼ਤ ਦੇ ਜਥੇਦਾਰ ਨੇ ਹਰਿਆਣਾ ਕਮੇਟੀ ਦੇ ਮੈਂਬਰਾਂ ਵਿਚਾਲੇ ਵਿਵਾਦ ਦਾ ਲਿਆ ਗੰਭੀਰ ਨੋਟਿਸ, ਕੀਤੀਆਂ ਅਹਿਮ ਹਦਾਇਤਾਂ

ਯੈੱਸ ਪੰਜਾਬ
ਅੰਮ੍ਰਿਤਸਰ, 25 ਅਗਸਤ, 2023:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਿਛਲੀ ਇਕੱਤਰਤਾ ਦੌਰਾਨ ਹੋਏ ਬੋਲ ਕੁਬੋਲ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕਈ ਰੋਕਾਂ ਲਾਉਣ ਦੇ ਨਾਲ ਨਾਲ ਅਹਿਮ ਆਦੇਸ਼ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ 14 ਅਗਸਤ ਨੂੰ ਹਰਿਆਣਾ ਕਮੇਟੀ ਦੀ ਗੁਰਦੁਆਰਾ ਪੰਜਖ਼ੇੜਾ ਸਾਹਿਬ ਵਿਖ਼ੇ ਹੋਈ ਇਕੱਤਰਤਾ ਦੌਰਾਨ ਹਾਜ਼ਰ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਗਾਲੀ ਗਲੋਚ ਕੀਤੇ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਫ਼ੋਨ ਕਰਨ ਤੋਂ ਇਲਾਵਾ ਲਿਖ਼ਤੀ ਸ਼ਿਕਾਇਤਾਂ ਪੁੱਜੀਆਂ ਹਨ।

ਅਕਾਲ ਤਖ਼ਤ ਦੇ ਜਥੇਦਾਰ ਨੇ ਦੱਸਿਆ ਕਿ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬਖ਼ਸ਼ ਸਿੰਘ ਆਦਿ ਮੈਂਬਰਾਂ ਵੱਲੋਂ ਲਿਖ਼ਤੀ ਅਤੇ ਹੋਰ ਮੈਂਬਰਾਂ ਨੇ ਵੀ ਅਕਾਲ ਤਖ਼ਤ ਸਾਹਿਬ ਵਿਖ਼ੇ ਪੁੱਜ ਕੇ ਦਰਖ਼ਾਸਤਾਂ ਦਿੱਤੀਆਂ ਹਨ।

ਗਿਆਨੀ ਰਘਬੀਰ ਸਿੰਘ ਨੇ ਸਾਰੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਜਦ ਤਕ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਵਿਚਾਰ ਅਧੀਨ ਹੈ ਤਦ ਤਕ ਰੂਟੀਨ ਦੇ ਕੰਮ-ਕਾਜ ਨੂੰ ਛੱਡਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਇਕੱਤਰਤਾਵਾਂ ’ਤੇ ਰੋਕ ਰਹੇਗੀ।

ਇਸ ਤੋਂ ਇਲਾਵਾ ਇਹ ਵੀ ਆਦੇਸ਼ ਕੀਤਾ ਗਿਆ ਹੈ ਕਿ ਸਮੂਹ ਅਹੁਦੇਦਾਰ ਅਤੇ ਮੈਂਬਰ ਅਖ਼ਬਾਰਾਂ ਜਾਂ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਉੱਪਰ ਦੂਸ਼ਨਬਾਜ਼ੀ ਨਹੀਂ ਕਰਨਗੇ।

ਜਥੇਦਾਰ ਹੁਰਾਂ ਕਿਹਾ ਕਿ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਭੇਜੇਗੀ ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION