31.1 C
Delhi
Monday, May 6, 2024
spot_img
spot_img

Akali Dal ਵੱਲੋਂ ਕਿਸਾਨ ਜੱਥੇਬੰਦੀਆਂ ਦੇ 23 ਦਸੰਬਰ ਨੂੰ Kisan Diwas ਵਜੋਂ ਮਨਾਉਣ ਦੇ ਸੱਦੇ ਦੀ ਹਮਾਇਤ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 22 ਦਸੰਬਰ, 2020:
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਤਿੰਨ ਖੇਤੀ ਐਕਟਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ 23 ਦਸੰਬਰ ਨੁੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਸੱਦੇ ਦੀ ਡਟਵੀਂ ਹਮਾਇਤ ਕਰਨ ਤੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਇਕ ਰੋਜ਼ਾ ਭੁੱਖ ਹੜਤਾਲ ਕਰਨ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਾਬਕਾ ਐਮ ਪੀ ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਬਾਬਤ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਲਿਆ ਗਿਆ ਹੈ।

ਉਹਨਾਂ ਦੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਆਖਿਆ ਕਿ ਉਹ ਸਮੂਹਿਕ ਤੌਰ ’ਤੇ ਇਕ ਰੋਜ਼ਾ ਭੁੱਖ ਹੜਤਾਲ ਕਰਨ ਤਾਂ ਜੋ ਇਹ ਸੰਦੇਸ਼ ਜਾਵੇ ਕਿ ਸਾਰੇ ਪੰਜਾਬੀ ਇਹਨਾਂ ਕਾਲੇ ਕਾਨੂੰਨਾਂ ਦੇ ਖਿਲਾਫ ਹਨ ਜੋ ਜੇਕਰ ਰੱਦ ਨਾ ਕੀਤੇ ਗਏ ਤਾਂ ਸਾਡੀਆਂ ਭਵਿੱਖੀ ਪੀੜੀਆਂ ਨੂੰ ਤਬਾਹ ਕਰ ਦੇਣਗੇ। ਪ੍ਰੋ. ਚੰਦੂਮਾਜਰਾ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਦੇ ਸੱਦੇ ਦੀ ਦਿਲੋਂ ਹਮਾਇਤ ਕਰਨ।

ਇਸ ਦੌਰਾਨ ਪ੍ਰੋ. ਚੰਦੂਮਾਜਰਾ ਰਾਜਪੁਰਾ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਜਤਿੰਦਰ ਲੱਡਾਦੇ ਘਰ ਗਏ ਅਤੇ ਉਹਨਾਂ ਨੇ ਉਹਨਾਂ ਦੀਆਂ ਥਾਵਾਂ ਤੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਦੀਆਂ ਥਾਵਾਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਨਿਖੇਧੀ ਕੀਤੀ।

ਇਸ ਮੌਕੇ ਭੁਨਰਹੇੜੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਰਾਣਾ ਸਮੇਤ ਹਾਜ਼ਰ ਆੜ੍ਹਤੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰੀਕੇ ਕੇਂਦਰ ਸਰਕਾਰਦੇ ਦਬਾਅ ਹੇਠ ਨਾਆਉਣ ਕਿਉਂਕਿ ਸਰਕਾਰ ਉਹਨਾਂ ਨੂੰ ਡਰਾ ਧਮਕਾ ਕੇ ਉਹਨਾਂ ਤੋਂ ਕਿਸਾਨ ਸੰਘਰਸ਼ ਦੀ ਕੀਤੀ ਜਾ ਰਹੀ ਹਮਾਇਤ ਵਾਪਸ ਦੁਆਉਣਾ ਚਾਹੁੰਦੀ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਤੇ ਆੜ੍ਹਤੀਆਂ ਦਾ ਰਿਸ਼ਤਾ ਚੱਟਾਨ ਵਾਂਗੂ ਮਜ਼ਬੂਤ ਹੈ। ਅਕਾਲੀ ਆਗੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਨਕਸ਼ੇ ਕਦਮਾਂ ’ਤੇ ਨਾ ਚੱਲਣ ਅਤੇ ਬਦਲਾਖੋਰੀ ਦੀਆਂ ਕਾਰਵਾਈਆਂ ਨਾ ਕਰਨ ਜਿਸਦਾ ਉਲਟ ਅਸਰ ਕੇਂਦਰ ਸਰਕਾਰ ’ਤੇ ਹੀ ਪਵੇਗਾ।

ਉਹਨਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਕਾਂਗਰਸ ਪਾਰਟੀ ਦੀਆਂ ਪਾੜੋ ਤੇ ਰਾਜ ਕਰੋ ਦੀਆਂ ਨੀਤੀਆਂ ਵੀ ਨਾ ਅਪਣਾਏ ਜੋ ਕਾਂਗਰਸ ਪਾਰਅੀ ਨੂੰ ਬਹੁਤ ਮਹਿੰਗੀਆਂ ਪਈਆਂ ਤੇ ਕਾਂਗਰਸ ਪਾਰਟੀ ਖੇਰੂੰ ਖੇਰੂੰ ਹੋ ਗਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION