30.1 C
Delhi
Tuesday, May 7, 2024
spot_img
spot_img

ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ: ਸੋਮ ਪ੍ਰਕਾਸ਼

ਯੈੱਸ ਪੰਜਾਬ
ਹੁਸ਼ਿਆਰਪੁਰ, 9 ਅਗਸਤ, 2022 –
ਲੋਕ ਸਭਾ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸੁਚਾਰੂ ਢੰਗ ਨਾਲ ਜ਼ਿਲ੍ਹੇ ਵਿਚ ਲਾਗੂ ਕੀਤੀਆਂ ਜਾਣ, ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਇਨ੍ਹਾਂ ਦਾ ਫਾਇਦਾ ਪਹੁੰਚ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਕੀਤੀ ਮੀਟਿੰਗ ਦੌਰਾਨ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦੇ ਰਹੇ ਸਨ।

ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ-ਕਮ-ਕੋ-ਚੇਅਰਮੈਨ (ਦਿਸ਼ਾ) ਸ੍ਰੀ ਮਨੀਸ਼ ਤਿਵਾੜੀ, ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਦਸੂਹਾ ਸ਼੍ਰੀ ਕਰਮਵੀਰ ਸਿੰਘ ਘੁੰਮਣ, ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ, ਸਾਬਕਾ ਮੰਤਰੀ ਸ਼੍ਰੀ ਤੀਕਸ਼ਨ ਸੂਦ ਅਤੇ ਬੀਬੀ ਮਹਿੰਦਰ ਕੌਰ ਜੋਸ਼ ਵੀ ਮੌਜੂਦ ਸਨ।

ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਅਧਿਕਾਰੀ ਇਸ ਸਬੰਧੀ ਪੂਰੀ ਗੰਭੀਰਤਾ ਦਿਖਾਉਣ।

ਉਨ੍ਹਾਂ ਕਿਹਾ ਕਿ ਸ਼ੁਰੂ ਕੀਤੇ ਵੱਖ-ਵੱਖ ਵਿਕਾਸ ਕਾਰਜ ਵੀ ਜਲਦੀ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕਾਂ, ਦਿਸ਼ਾ ਕਮੇਟੀ ਦੇ ਮੈਂਬਰਾਂ ਨਾਲ ਤਾਲਮੇਲ ਕਰਨਾ ਵੀ ਯਕੀਨੀ ਬਣਾਇਆ ਜਾਵੇ, ਤਾਂ ਜੋ ਸਕੀਮਾਂ ਹੋਰ ਸੁਚਾਰੂ ਢੰਗ ਨਾਲ ਜਨਤਾ ਤੱਕ ਪਹੁੰਚ ਸਕਣ।

ਕੇਂਦਰੀ ਰਾਜ ਮੰਤਰੀ ਨੇ ਪੀ.ਐਮ. ਸਵੈਨਿਧੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਹੂਲਤ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਜ਼ਰੂਰਤਮੰਦ ਰੇਹੜੀ-ਫੜੀ ਵਾਲੇ ਵਿਅਕਤੀ ਇਸ ਦਾ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਗਰੀਬ ਪਰਿਵਾਰ ਦੇ ਸਬੰਧਤ ਵਿਅਕਤੀ ਨੂੰ 10 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਇਹ ਕਰਜ਼ਾ ਵਾਪਸ ਕਰਨ ਦੀ ਸੂਰਤ ਵਿਚ 20 ਹਜ਼ਾਰ ਰੁਪਏ ਦੀ ਦੂਸਰੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ 20 ਹਜ਼ਾਰ ਰੁਪਏ ਵਾਪਸ ਕਰਨ ਦੀ ਸੂਰਤ ਵਿਚ 50 ਹਜ਼ਾਰ ਰੁਪਏ ਦਾ ਹੋਰ ਕਰਜ਼ਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਪੀ.ਐਮ. ਸਵੈਨਿਧੀ ਯੋਜਨਾ ਤਹਿਤ ਕਰਜ਼ਾ ਲੈਣ ਵਾਲੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਹੁਣ ਤੱਕ 2588 ਵਿਅਕਤੀਆਂ ਨੂੰ ਪ੍ਰਤੀ ਵਿਅਕਤੀ 10 ਹਜ਼ਾਰ ਰੁਪਏ ਅਤੇ ਕਰੀਬ 137 ਵਿਅਕਤੀਆਂ ਨੂੰ ਪ੍ਰਤੀ ਵਿਅਕਤੀ 20 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਪ੍ਰਾਪਤ ਕਰਨ ਲਈ ਸਬੰਧਤ ਵਿਅਕਤੀ ਕਾਰਜਸਾਧਕ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦਾ ਜਾਇਜ਼ਾ ਲੈਂਦਿਆਂ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਯੋਜਨਾ ਅਧੀਨ ਪਿੰਡਾਂ ਵਿਚ ਸ਼ੁਰੂ ਕੀਤੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 29 ਪਿੰਡਾਂ ਨੂੰ ਆਦਰਸ਼ ਪਿੰਡ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਚੁਣੇ ਗਏ ਬਾਕੀ ਪਿੰਡਾਂ ਨੂੰ ਵੀ ਜਲਦੀ ਹੀ ਆਦਰਸ਼ ਪਿੰਡ ਘੋਸ਼ਿਤ ਕਰਵਾਇਆ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਬਣਾਏ ਜਾ ਰਹੇ ਅੰਮ੍ਰਿਤ ਸਰੋਵਰਾਂ, ਸਮੱਗਰਾ ਸ਼ਿਕਸ਼ਾ ਅਭਿਆਨ, ਸਮਾਰਟ ਸਕੂਲਾਂ, ਮਿਡ-ਡੇ-ਮੀਲ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ।

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਵੀ ਜਲਦੀ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨਾਲ ਸਮੇਂ-ਸਮੇਂ ’ਤੇ ਰਿਵਿਊ ਮੀਟਿੰਗਾਂ ਯਕੀਨੀ ਬਣਾਈਆਂ ਜਾਣਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION