34 C
Delhi
Thursday, April 18, 2024
spot_img
spot_img

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਉੱਦਮ ਸਦਕਾ ਸੁਨਾਮ ਵਾਸੀਆਂ ਨੂੰ ਮਿਲਿਆ ਦੋ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਦਾ ਤੋਹਫ਼ਾ

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ, 2022 (ਦਲਜੀਤ ਕੌਰ ਭਵਾਨੀਗੜ੍ਹ)
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਫ਼ਾਇਰ ਬ੍ਰਿਗੇਡ ਦੀ ਅਤਿ ਆਧੁਨਿਕ ਸੁਵਿਧਾ ਮੁਹੱਈਆ ਕਰਵਾਉਣ ਲਈ ਆਧੁਨਿਕ ਯੰਤਰਾਂ ਨਾਲ ਲੈਸ 2 ਨਵੀਂਆਂ ਅੱਗ ਬੁਝਾਊ ਗੱਡੀਆਂ ਦੀਆਂ ਚਾਬੀਆਂ ਨਗਰ ਕੌਂਸਲ ਅਧਿਕਾਰੀਆਂ ਨੂੰ ਦਿੱਤੀਆਂ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਉਹ 2017 ‘ਚ ਸੁਨਾਮ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, ਉਦੋਂ ਤੋਂ ਹੀ ਉਹ ਲਗਾਤਾਰ ਕੋਸ਼ਿਸ਼ ਕਰ ਰਹੇ ਸਨ ਕਿ ਇਲਾਕੇ ਦੇ ਲੋਕਾਂ ਨੂੰ ਫ਼ਾਇਰ ਬ੍ਰਿਗੇਡ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਨੂੰ ਹੁਣ ਜਾ ਕੇ ਬੂਰ ਪਿਆ ਹੈ ਅਤੇ ਇਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਧੰਨਵਾਦੀ ਹਨ ਜਿਨ੍ਹਾਂ ਨੇ ਹਲਕੇ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਵੱਡਾ ਸਹਿਯੋਗ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਪਹਿਲਾਂ ਸੁਨਾਮ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਸੀ ਜਿਸ ਨੂੰ ਹੁਣ ਫ਼ਾਇਰ ਬ੍ਰਿਗੇਡ ਦੀ ਮੌਜੂਦਗੀ ਨਾਲ ਘੱਟ ਤੋਂ ਘੱਟ ਕੀਤੇ ਜਾਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਭੀੜ ਵਾਲੇ ਇਲਾਕਿਆਂ ਦੇ ਮੱਦੇਨਜ਼ਰ ਵੱਡੀ ਅੱਗ ਬੁਝਾਊ ਗੱਡੀ ਦੇ ਨਾਲ-ਨਾਲ ਇੱਕ ਛੋਟੀ ਗੱਡੀ ਦਾ ਵਾ ਇੰਤਜ਼ਾਮ ਕੀਤਾ ਗਿਆ ਹੈ ਜੋ ਤੇਜ਼ੀ ਨਾਲ ਛੋਟੀਆਂ ਗਲ਼ੀਆਂ ਵਿੱਚੋਂ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਨ ਤੇ ਮਾਲ ਦੀ ਰਾਖੀ ਕਰ ਸਕਦੀ ਹੈ।

ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਗੱਡੀਆਂ ‘ਚ ਉੱਤਮ ਤਕਨੀਕ ਦੇ ਯੰਤਰ ਲਗਵਾਉਣੇ ਯਕੀਨੀ ਬਣਾਏ ਗਏ ਹਨ ਜਿਨ੍ਹਾਂ ਦੀ ਪਾਣੀ ਸੁੱਟਣ ਦੀ ਸਮਰੱਥਾ ਬਹੁਤ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਉਹ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਦਿਨਾਂ ‘ਚ ਇਲਾਕਾ ਵਾਸੀਆਂ ਲਈ ਹੋਰ ਵੱਡੀਆਂ ਸੌਗ਼ਾਤਾਂ ਲਿਆਉਣ ਲਈ ਵੱਡੇ ਪੱਧਰ ‘ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜ ਸਾਧਕ ਅਫਸਰ ਅੰਮ੍ਰਿਤ ਪਾਲ, ਅਸ਼ਵਨੀ ਕੁਮਾਰ, ਡੀ.ਐਸ.ਪੀ. ਭਰਪੂਰ ਸਿੰਘ, ਫਾਇਰ ਅਫਸਰ ਅਮਨਿੰਦਰ ਸਿੰਘ, ਹਰਦੀਪ ਸਿੰਘ ਭਰੂਰ ਅਤੇ ਮੌਜੂਦਾ ਨਗਰ ਕੌਂਸਲਰ, ਸਾਬਕਾ ਕੌਂਸਲਰ ਅਤੇ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION