30.1 C
Delhi
Saturday, May 4, 2024
spot_img
spot_img

ਕੈਪਟਨ ਫ਼ੜਣਗੇ ਭਾਜਪਾ ਦਾ ਪੱਲਾ, 19 ਸਤੰਬਰ ਨੂੰ ਪੰਜਾਬ ਲੋਕ ਕਾਂਗਰਸ ਦਾ ਹੋਵੇਗਾ ਭਾਜਪਾ ਵਿੱਚ ਰਲੇਵਾਂ

ਯੈੱਸ ਪੰਜਾਬ
ਚੰਡੀਗੜ੍ਹ, 16 ਸਤੰਬਰ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਬਣਾਈ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਹੁਣ ਰਸਮੀ ਤੌਰ ’ਤੇ ਭਾਜਪਾ ਦਾ ਪੱਲਾ ਫ਼ੜਣ ਜਾ ਰਹੇ ਹਨ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰ ਅਤੇ ਕੁਝ ਹੋਰ ਸਾਬਕਾ ਕਾਂਗਰਸ ਵਿਧਾਇਕ ਅਤੇ ਹੋਰ ਆਗੂ ਵੀ ਕੈਪਟਨ ਦੀ ਅਗਵਾਈ ਵਿੱਚ ਸੋਮਵਾਰ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਪਰ ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦੇ ਰਲੇਵੇਂ ਬਾਰੇ ਖ਼ਬਰਾਂ ਨੂੰ ਕਿਆਸ ਅਰਾਈਆਂ ਦੱਸਦਿਆਂ ਰੱਦ ਕੀਤਾ ਸੀ।

ਹੁਣ ਕਿਹਾ ਜਾ ਰਿਹਾ ਹੈ ਕਿ 19 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਸ: ਰਣਇੰਦਰ ਸਿੰਘ, ਬੇਟੀ ਬੀਬਾ ਜੈਇੰਦਰ ਕੌਰ ਅਤੇ ਦੋਹਤੇ ਸ: ਨਿਰਵਾਣ ਸਿੰਘ ਵੀ ਉਨ੍ਹਾਂ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਅਜੇ ਇਸ ਬਾਰੇ ਸਪਸ਼ਟ ਨਹੀਂ ਹੈ ਕਿ ਪਟਿਆਲਾ ਤੋਂ ਕਾਂਗਰਸ ਦੀ ਐਮ.ਪੀ. ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧਰਪਤਨੀ ਸ੍ਰੀਮਤੀ ਸ੍ਰੀਮਤੀ ਪ੍ਰਨੀਤ ਕੌਰ ਵੀ ਕੀ 19 ਸਤੰਬਰ ਨੂੰ ਹੀ ਸ਼ਾਮਲ ਹੋਣਗੇ ਜਾਂ ਨਹੀਂ।

ਯਾਦ ਰਹੇ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੇ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ ਜਿਸਨੇ ਭਾਜਪਾ ਅਤੇ ਸ: ਸੁਖ਼ਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸੰਯੁਕਤ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜੀਆਂ ਸਨ ਪਰ ਇਸ ਚੋਣ ਦੇ ਨਤੀਜੇ ਵਜੋਂ ਭਾਜਪਾ ਕੇਵਲ ਦੋ ਸੀਟਾਂ ਜਿੱਤ ਸਕੀ ਸੀ ਜਦਕਿ ਕੈਪਟਨ ਅਮਰਿੰਦਰ ਸਿੰਘ ਅਤੇ ਸ: ਢੀਂਡਸਾ ਦੀਆਂ ਪਾਰਟੀਆਂ ਇਕ ਵੀ ਸੀਟ ਨਹੀਂ ਜਿੱਤ ਸਕੀਆਂ ਸਨ।

ਖ਼ੁਦ ਕੈਪਟਨ ਅਮਰਿੰਦਰ ਸਿੰਘ ਅਤੇ ਸ: ਢੀਂਡਸਾ ਦੇ ਬੇਟੇ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਵੀ ਆਪਣੀਆਂ ਸੀਟਾਂ ਹਾਰ ਗਏ ਸਨ।

ਉਂਜ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੇ ਜਾਣ ਮਗਰੋਂ ਕਾਂਗਰਸ ਦੇ ਗਾਂਧੀ ਪਰਿਵਾਰ ਦੇ ਬਿਲਕੁਲ ਆਹਮੋ-ਸਾਹਮਣੇ ਆ ਖੜ੍ਹੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਖ਼ੇ ਮੁਤਾਬਿਕ ਕੌਮੀ ਅਤੇ ਖ਼ਾਸਕਰ ਪੰਜਾਬ ਪੱਧਰ ’ਤੇ ਕਾਂਗਰਸ ਨੂੰ ਵੱਡੀ ਸੱਟ ਮਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION