ਯੈੱਸ ਪੰਜਾਬ
ਨਵੀਂ ਦਿੱਲੀ, 14 ਦਸੰਬਰ, 2020:
ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਖ਼ੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਸੋਮਵਾਰ ਨੂੰ ਫ਼ਿਰ ਆਪਸ ਵਿੱਚ ਮੀਟਿੰਗ ਕਰ ਰਹੇ ਹਨ।
ਕਿਸਾਨੀ ਮੁੱਦੇ ਦਾ ਹੱਲ ਲੱਭਣ ਲਈ ਕੀਤੀ ਜਾ ਰਹੀ ਇਸ ਮੀਟਿੰਗ ਵਿੱਚ ਕੈਬਨਿਟ ਸਕੱਤਰ ਅਤੇ ਗ੍ਰਹਿ ਸਕੱਤਰ ਵੀ ਸ਼ਾਮਲ ਦੱਸੇ ਜਾਂਦੇ ਹਨ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਵੀ ਸ੍ਰੀ ਅਮਿਤ ਸ਼ਾਹ ਨੇ ਆਪਣੇ ਨਿਵਾਸ ਸਥਾਨ ਵਿਖ਼ੇ ਕਈ ਮੀਟਿੰਗਾਂ ਕੀਤੀਆਂ ਸਨ ਜਿਨ੍ਹਾਂ ਵਿੱਚ ਸ੍ਰੀ ਤੋਮਰ ਵੀ ਸ਼ਾਮਲ ਸਨ। ਐਤਵਾਰ ਨੂੰ ਪੰਜਾਬ ਦੇ ਭਾਜਪਾ ਆਗੂਆਂ ਨਾਲ ਵੀ ਮੀਟਿੰਗ ਕੀਤੀ ਗਈ ਸੀ।