41.7 C
Delhi
Sunday, May 26, 2024
spot_img
spot_img
spot_img

ਕਪੜੇ ਬਦਲ ਕੇ ਮੋਟਰ ਸਾਈਕਲ ’ਤੇ ਭੱਜਿਆ ਅੰਮ੍ਰਿਤਪਾਲ: ਪੰਜਾਬ ਪੁਲਿਸ ਨੇ ਕੀਤੇ ਕਈ ਅਹਿਮ ਦਾਅਵੇ ਤੇ ਖ਼ੁਲਾਸੇ

Amritpal changed his clothes before escaping on a bike: Punjab Police comes up with new info

ਯੈੱਸ ਪੰਜਾਬ
ਚੰਡੀਗੜ੍ਹ, 21 ਮਾਰਚ, 2023:
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਦੇ ਸਨਿਚਰਵਾਰ ਤੋਂ ਪੁਲਿਸ ਨੂੂੰ ਚਕਮਾ ਦੇ ਕੇ ਫ਼ਰਾਰ ਹੋਣ ਦੇ ਮਾਮਲੇ ਵਿੱਚ ਇਕ ਹੋਰ ਅਹਿਮ ਦਿਲਚਸਪ ਮੋੜ ਆਇਆ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਅਤੇ ਆਈ.ਜੀ ਹੈਡਕੁਆਰਟਰ ਸ: ਸੁਖ਼ਚੈਨ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨਾ ਕੇਵਲ ਕਪੜੇ ਬਦਲ ਕੇ ਭੱਜਿਆ ਸਗੋਂ ਭੱਜਣ ਸਮੇਂ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਿਆ।

ਉਹਨਾਂ ਨੇ ਇਹ ਵੀ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੀ ਭੱਜਣ ਵਿੱਚ ਮਦਦ ਕਰਨ ਵਾਲੇ ਉਹਨਾਂ 4 ਲੋਕਾਂ ਨੂੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਹੜੇ ਉਸਦੇ ਕਾਫ਼ਲੇ ਵਿੱਚ ਸਭ ਤੋਂ ਅੱਗੇ ਚੱਲ ਰਹੀ ਬਰੇਜ਼ਾ ਵਿੱਚ ਸਵਾਰ ਸਨ। ਇਹ ਵੀ ਦਾਅਵਾ ਕੀਤਾ ਗਿਆ ਕਿ ਪੁਲਿਸ ਵੱਲੋਂ ਪਿੱਛਾ ਕਰਦੇ ਸਮੇਂ ਹੀ ਆਪਣੀ ਮਰਸੀਡੀਜ਼ ਗੱਡੀ ਵਿੱਚੋਂ ਉੱਤਰ ਕੇ ਅੰਮ੍ਰਿਤਪਾਲ ਸਿੰਘ ਅੱਗੇ ਚੱਲ ਰਹੀ ਬਰੇਜ਼ਾ ਵਿੱਚ ਸਵਾਰ ਹੋ ਗਿਆ ਜਿਹੜੀ ਇਕ ਮੋੜ ਕੱਟ ਕੇ ਕਾਫ਼ਲੇ ਨਾਲੋਂ ਵੱਖ ਹੋ ਗਈ।

ਸ: ਗਿੱਲ ਨੇ ਇਹ ਵੀ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਹ ਬਰੇਜ਼ਾ ਗੱਡੀ ਅੰਬਲ ਨੰਗੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਪੁੱਜੀ ਜਿੱਥੇ ਅੰਮ੍ਰਿਤਪਾਲ ਸਿੰਘ ਨੇ ਪੈਂਟ ਸ਼ਰਟ ਪਾਈ ਅਤੇ ਉਹ ਆਪਣੇ ਤਿੰਨ ਸਾਥੀਆਂ ਨਾਲ ਦੋ ਮੋਟਰ ਸਾਈਕਲਾਂ ’ਤੇ ਸਵਾਰ ਹੋ ਕੇ ਉੱਥੋਂ ਚਲਾ ਗਿਆ।

ਸ: ਗਿੱਲ ਨੇ ਦਾਅਵਾ ਕੀਤਾ ਕਿ ਬਰੇਜ਼ਾ ਗੱਡੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਨੰਗਲ ਅੰਬੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਛੱਡਣ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਬਰੇਜ਼ਾ ਗੱਡੀ ਬਰਾਮਦ ਕਰ ਲਈ ਗਈ ਹੈ ਜਿਸ ਵਿੱਚੋਂ ਹਥਿਆਰ ਬਰਾਮਦ ਹੋਏ ਹਨ।

ਉਹਨਾਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ 4 ਵਿਅਕਤੀਆਂ ਵਿੱਚ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਭੇਜਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਰੇਜ਼ਾ ਕਾਰ ਮਨਪ੍ਰੀਤ ਸਿੰਘ ਮੰਨਾ ਦੇ ਘਰ ਤੋਂ ਹੀ ਬਰਾਮਦ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਉਹਨਾਂ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਕੇਵਲ ਕਪੜੇ ਬਦਲਣ ਦੀ ਜਾਣਕਾਰੀ ਹੈ ਅਤੇ ਉਸਨੇ ਭੇਸ ਬਦਲਿਆ ਜਾਂ ਨਹੀਂ, ਇਸ ਬਾਰੇ ਉਹ ਅਜੇ ਕੁਝ ਨਹੀਂ ਕਹਿ ਸਕਦੇ।

ਆਈ.ਜੀ. ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਪੁਰਾਣੀਆਂ ਨਵੀਂਆਂ ਤਸਵੀਰਾਂ ਜਾਰੀ ਕਰ ਰਹੀ ਹੈ ਤਾਂਜੋ ਲੋਕਾਂ ਤੋਂ ਉਸਨੂੰ ਕਾਬੂ ਕਰਨ ਵਿੱਚ ਮਦਦ ਲਈ ਜਾ ਸਕੇ।

ਉਹਨਾਂ ਨੇ ਇਹ ਵੀ ਦੱਸਿਆ ਕਿ ਹੁਣ ਤਕ ਇਸ ਮਾਮਲੇ ਵਿੱਚ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION