- Advertisement -
Amritpal Singh’s one more aide arrested; booked under NSA, sent to Dibrugarh Jail
ਯੈੱਸ ਪੰਜਾਬ
ਚੰਡੀਗੜ੍ਹ, 27 ਮਾਰਚ, 2023:
‘ਵਾਰਿਸ ਪੰਜਾਬ ਜਥੇਬੰਦੀ’ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਕਰੀਬੀ ਗੰਨਮੈਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਜੌਹਲ ਨਾਂਅ ਦਾ ਇਹ ਵਿਅਕਤੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੱਟੀ ਨੇੜਲੇ ਪਿੰਡ ਜੋਧ ਸਿੰਘ ਵਾਲਾ ਦਾ ਰਹਿਣ ਵਾਲਾ ਹੈ।
ਦੱਸਿਆ ਜਾਂਦਾ ਹੈ ਕਿ ਵਰਿੰਦਰ ਸਿੰਘ ਢਿੱਲੋਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਵਿੱਚੋਂ ਇਕ ਸੀ। ਉਹ ਉਸਦੇ ਨਾਲ ਗੰਨਮੈਨ ਵਜੋਂ ਚੱਲਣ ਵਾਲੇ ਸਿੰਘਾਂ ਵਿੱਚੋਂ ਮੋਹਰਲੀ ਕਤਾਰ ਵਿੱਚ ਹੁੰਦਾ ਸੀ।
ਵਰਿੰਦਰ ਸਿੰਘ ਢਿੱਲੋਂ ਦੀ ਗ੍ਰਿਫ਼ਤਾਰੀ ਕਿੱਥੋਂ ਅਤੇ ਕਦੋਂ ਹੋਈ ਇਹ ਅਜੇ ਸਪਸ਼ਟ ਨਹੀਂ ਹੈ ਕਿਉਂਕਿ ਪੁਲਿਸ ਨੇ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।
- Advertisement -