27.1 C
Delhi
Saturday, April 27, 2024
spot_img
spot_img

Amritsar ਦੇ ਡੀ.ਸੀ. Gurpreet Singh Khaira ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦਾ ਸਨਮਾਨ

ਯੈੱਸ ਪੰਜਾਬ
ਅੰਮ੍ਰਿਤਸਰ, 8 ਮਾਰਚ, 2021-
ਜ਼ਿਲੇ ਵਿੱਚ ਬਣ ਰਹੇ ਨਵੇਂ ਪ੍ਰਬੰਧਕੀ ਕੰਪਲੈਕਸ ਦੀ ਸਾਫ਼ ਸਫ਼ਾਈ ਅਤੇ ਕੰਟੀਨ ਦੀ ਜਿੰਮੇਵਾਰੀ ਮਹਿਲਾਵਾਂ ਦੇ ਸੈਲਫ ਹੈਲਪ ਗਰੁੱਪ ਨੂੰ ਸੌਂਪੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਜ਼ਿਲੇ ਦੇ 41 ਸੇਵਾ ਕੇਂਦਰਾਂ ਵਿੱਚ ਮਹਿਲਾਵਾਂ ਲਈ ਵਿਸ਼ੇਸ਼ ਪਿੰਕ ਕਾਊਂਟਰਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਥੇ ਇਨਾਂ ਪਿੰਕ ਕਾਊਂਟਰਾਂ ਰਾਹੀਂ ਮਹਿਲਾਵਾਂ ਨੂੰ ਵੱਡੀ ਸਹੂਲਤ ਮਿਲੇਗੀ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਬੰਧਤ ਜ਼ਿਲਾ ਪੱਧਰੀ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਵਲੋਂ ਕੇਕ ਕੱਟ ਕੇ ਪਿੰਕ ਕਾਊਂਟਰਾਂ ਦੀ ਸ਼ੁਰੂਆਤ ਕੀਤੀ ਗਈ। ਉਨਾਂ ਨੇ ਦੱਸਿਆ ਕਿ ਇਨਾਂ ਕਾਊਂਟਰਾਂ ਤੇ ਮਹਿਲਾਵਾਂ ਦੇ ਨਾਲ ਨਾਲ ਬਜ਼ੁਰਗਾਂ ਅਤੇ ਦਿਵਿਆਂਗ ਵਿਕਤੀਆਂ ਨੂੰ ਪਹਿਲ ਦੇ ਆਧਾਰ ਤੇ ਸੇਵਾਵਾਂ ਦਿੱਤੀਆਂ ਜਾਣਗੀਆਂ।

ਸ: ਖਹਿਰਾ ਨੇ ਕਿਹਾ ਕਿ ਵਿਸ਼ਵਭਰ ਵਿੱਚ ਹਰ ਸਾਲ 8 ਮਾਰਚ ਨੂੰ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ, ਪਿਆਰ ਅਤੇ ਉਨਾਂ ਦੀਆਂ ਉਪਲੱਭਦੀਆਂ ਨੂੰ ਵਿਅਕਤ ਕਰਨ ਲਈ ਮਹਿਲਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਸਮਾਜ ਵਿੱਚ ਔਰਤਾਂ ਅਤੇ ਪੁਰਸ਼ਾਂ ਦਾ ਸਮਾਨ ਮਹੱਤਵ ਹੈ ਅਤੇ ਅੱਜ ਦੁਨੀਆਂ ਦੀ ਅੱਧੀ ਆਬਾਦੀ ਦਾ ਹਿੱਸਾ ਔਰਤਾਂ ਹਨ ਜੋ ਹਰ ਕੰਮ ਵਿੱਚ ਪੁਰਸ਼ਾਂ ਨਾਲੋਂ ਵੀ ਅੱਗੇ ਵੱਧ ਰਹੀਆਂ ਹਨ।

ਉਨਾਂ ਕਿਹਾ ਕਿ ਕੋਵਿਡ 19 ਮਹਾਂਮਾਰੀ ਦੌਰਾਨ ਔਰਤ ਦੇ ਵੱਖ ਵੱਖ ਰੂਪਾਂ ਜਿਵੇਂ ਕਿ ਪਲਿਸ, ਨਰਸ, ਡਾਕਟਰ, ਫਰੰਟ ਲਾਈਨ ਵਰਕਰਜ਼ ਬਣ ਕੇ ਆਪਣਾ ਯੋਗਦਾਨ ਦਿੱਤਾ ਹੈ ਉਹ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਵੀ ਔਰਤਾਂ ਦੀ ਪ੍ਰਗਤੀ ਲਈ ਵੱਖ-ਵੱਖ ਸਕੀਮਾਂ ਜਿਵੇਂ ਬੇਟੀ ਬਚਾਓ ਬੇਟੀ ਪੜ੍ਹਾਓ, ਸ਼ਗਨ ਸਕੀਮ , ਸਖੀ ਵਨ ਸਟਾਪ ਸੈਂਟਰ, ਵੂਮੈਨ ਸੈਲ ਆਦਿ ਰਾਹੀਂ ਮਹਿਲਾਵਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ

ਸ: ਖਹਿਰਾ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵਲੋਂ ਵੀ ਮਹਿਲਾ ਦਿਵਸ ਤੇ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਕਰਨ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ ਅਤੇ ਸ਼ਗਨ ਸਕੀਮ ਦੀ ਰਾਸ਼ੀ ਨੂੰ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

ਇਸ ਮੌਕੇ ਬੋਲਦਿਆਂ ਡਾ. ਦਵਿੰਦਰ ਖਹਿਰਾ ਨੇ ਮਹਿਲਾਵਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਔਰਤ ਤੇਜੀ ਨਾਲ ਅੱਗੇ ਵੱਧ ਰਹੀ ਹੈ ਅਤੇ ਪੁਰਸ਼ ਦੇ ਮੌਢੇ ਨਾਲ ਮੌਢਾ ਮਿਲਾ ਕੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਜਿਥੇ ਅੱਜ ਦੀ ਔਰਤ ਨੌਕਰੀ ਵੀ ਕਰਦੀ ਹੈ ਅਤੇ ਬਾਅਦ ਵਿੱਚ ਆਪਣੇ ਘਰ ਨੂੰ ਸੰਭਾਲਦੀ ਹੈ।

ਇਹ ਇਸਦੇ ਬਹੁਪੱਖੀ ਰੂਪਾਂ ਨੂੰ ਦਰਸਾਉਂਦਾ ਹੈ। ਇਸ ਮੌਕੇ ਸ੍ਰੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕੋਵਿਡ 19 ਮਹਾਂਮਾਰੀ ਦੌਰਾਨ ਔਰਤਾਂ ਨੇ ਆਪਣੇ ਪਰਿਵਾਰ ਨੂੰ ਵੀ ਸੰਭਾਲਿਆ ਹੈ ਅਤੇ ਉਨਾਂ ਨੂੰ ਇਕੱਠੇ ਰੱਖਣ ਦਾ ਕੰਮ ਵੀ ਕੀਤਾ ਹੈ।

ਜ਼ਿਲਾ ਪ੍ਰੋਗਰਾਮ ਅਫ਼ਸਰ ਸ: ਮਨਜਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਵਰਚੂਐਲ ਪ੍ਰੋਗਰਾਮ ਜ਼ਿਲੇ ਦੇ 99 ਸਥਾਨਾਂ ਤੇ ਲਾਈਵ ਕੀਤਾ ਗਿਆ ਹੈ। ਜਿਨਾਂ ਵਿੱਚ ਆਂਗਣਵਾੜੀ ਔਰਤਾਂ ਵਲੋਂ ਭਾਗ ਲਿਆ ਗਿਆ ਹੈ। ਉਨਾਂ ਦੱਸਿਆ ਕਿ ਅੱਜ ਮਹਿਲਾ ਦਿਵਸ ਦੇ ਮੌਕੇ ਆਂਗਣਵਾੜੀ ਸੈਂਟਰਾਂ ਵਿੱਚ ਔਰਤਾਂ ਦੀ ਗੋਦ ਭਰਾਈ, ਪੋਸ਼ਣ ਚਰਚਾ, ਰੈਸਿਪੀ ਪ੍ਰਦਰਸ਼ਨੀ ਆਦਿ ਮੁਕਾਬਲੇ ਕਰਵਾਏ ਗਏ ਹਨ।

ਇਸਦੇ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿੱਖੇ 100 ਆਂਗਣਵਾੜੀ ਵਰਕਰਾਂ ਨੂੰ ਬੀਜ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ ਹਨ ਤਾਂ ਜੋ ਔਰਤਾਂ ਖੇਤੀਬਾੜੀ ਦੇ ਖੇਤਰ ਵਿੱਚ ਆਪਣੀ ਭਾਗੀਦਾਰੀ ਵੀ ਸੁਨਿਸਚਿਤ ਕਰ ਸਕਣ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਵਲੋਂ ਕੰਪਨੀ ਬਾਗ ਵਿੱਖ ਮਨੁੱਖੀ ਚੇਨ ਬਣਾਈ ਗਈ ਜਿਸ ਵਿੱਚ 200 ਆਂਗਣਵਾੜੀ ਵਰਕਰਾਂ ਵਲੋਂ ਭਾਗ ਲਿਆ ਗਿਆ। ਜਿਨਾਂ ਨੇ ਆਪਣੇ ਹੱਥਾਂ ਵਿੱਚ ਬੈਨਰਜ਼, ਸਲੋਗਨ ਫੜ੍ਹੇ ਹੋਏ ਸਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਸਮਾਗਮ ਦੌਰਾਨ ਡਾ. ਦਵਿੰਦਰ ਖਹਿਰਾ ਵਲੋਂ ਆਪਣੇ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਸਨਮਾਨਤ ਵੀ ਕੀਤਾ ਗਿਆ , ਜਿਨਾਂ ਵਿੱਚ ਮੈਡਮ ਪੁਸ਼ਪਿੰਦਰ ਵਾਲੀਆ, ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ. ਕਾਲਜ, ਮੈਡਮ ਕੋਮਲ ਮਿੱਤਲ, ਕਮਿਸ਼ਨਰ ਨਗਰ ਨਿਗਮ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਐਸ.ਡੀ.ਐਮ. ਮਜੀਠਾ ਮੈਡਮ ਅਲਕਾ ਕਾਲੀਆ, ਐਸ.ਡੀ.ਐਮ. ਬਾਬਾ ਬਕਾਲਾ ਮੈਡਮ ਸੁਮਿਤ ਮੁੱਧ, ਜਿਲਾ ਖੁਰਾਕ ਤੇ ਸਪਲਾਈ ਅਫ਼ਸਰ ਮੈਡਮ ਜਸਜੀਤ ਕੌਰ, ਡਾ. ਸ਼ਰਨਜੀਤ ਕੌਰ, ਸ੍ਰੀਮਤੀ ਮੀਤਾ ਮਹਿਰਾ, ਸ੍ਰੀਮਤੀ ਨਵਦੀਪ ਕੌਰ, ਮੈਡਮ ਪਵਨਦੀਪ ਕੌਰ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ, ਮੈਡਮ ਪ੍ਰੀਤੀ ਸ਼ਰਮਾ ਇੰਚਾਰਚ ਸਖੀ ਵਨ ਸਟਾਪ ਸੈਂਟਰ ਤੋਂ ਇਲਾਵਾ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੀ ਸ਼ਾਮਲ ਸਨ।

ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਦਿਹਾਤੀ ਸ੍ਰੀ ਧਰੁਵ ਦਹੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ, ਸ: ਪ੍ਰਿੰਸ ਸਿੰਘ ਇੰਚਾਰਜ ਸੇਵਾ ਕੇਂਦਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION