27.1 C
Delhi
Sunday, April 28, 2024
spot_img
spot_img

Amritsar ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਕੀਤੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

Amritsar CP Jaskaran Singh meets Akal Takht Jathedar Harpreet Singh after Ajnala incident

ਯੈੱਸ ਪੰਜਾਬ

ਅੰਮ੍ਰਿਤਸਰ, 24 ਫ਼ਰਵਰੀ, 2023 – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ: ਜਸਕਰਨ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ।

ਅਜਨਾਲਾ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਸਮਝਿਆ ਜਾ ਰਿਹਾ ਹੈ।

ਇਹ ਮੁਲਾਕਾਤ ਦਰਬਾਰ ਸਾਹਿਬ ਕੰਪਲੈਕਸ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਹੋਈ ਇਹ ਮੁਲਾਕਾਤ ਲਗਪਗ ਡੇਢ ਘੰਟਾ ਚੱਲੀ।

ਪੁਲਿਸ ਕਮਿਸਨਰ ਸ: ਜਸਕਰਨ ਸਿੰਘ ਨੇ ਇਸ ਨੂੂੰ ਇਕ ਰੁਟੀਨ ਮੀਟਿੰਗ ਦੱਸਿਆ ਹੈ ਜਦਕਿ ਪੁਲਿਸ ਵਿਭਾਗ ਅਤੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਇਸ ਬਾਰੇ ਕੋਈ ਵੀ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION