25.6 C
Delhi
Saturday, April 20, 2024
spot_img
spot_img

ਸ਼ਰਾਰਤੀ ਅਨਸਰਾਂ, ਅਪਰਾਧੀਆਂ ਅਤੇ ਨਸ਼ੇ ਦੇ ਤਸਕਰਾਂ ਨਾਲ ਸਾਂਝ ਪਾਉਣ ਵਾਲਾ ਕੋਈ ਵੀ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ: ਐੱਸ.ਐੱਸ.ਪੀ. ਅਵਨੀਤ ਕੌਰ ਸਿੱਧੂ

ਯੈੱਸ ਪੰਜਾਬ
ਮਾਲੇਰਕੋਟਲਾ, 04 ਅਗਸਤ, 2022:
ਮਾਲੇਰਕੋਟਲਾ ਪੁਲਿਸ ਪ੍ਰਸਾਸ਼ਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਅਤੇ ਨਸ਼ਿਆਂ ਦਾ ਕੋਹੜ ਵੱਢਣ ਲਈ ਤਤਪਰ ਹੈ ਤਾਂ ਜੋ ਜ਼ਿਲ੍ਹਾ ਨਿਵਾਸੀ ਬਿਨ੍ਹਾਂ ਕਿਸੇ ਡਰ ਭੈਅ ਤੋਂ ਸੁਰੱਖਿਅਤ ਜਿੰਦਗੀ ਜੀ ਸਕਣ ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਐਸ.ਪੀ. ਮਾਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਕੀਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਤਰਜੀਹ ਹੈ ਕਿ ਜ਼ਿਲ੍ਹੇ ਦੇ ਲੋਕ ਆਪਣੇ ਆਪ ਨੂੰ ,ਆਪਣੇ ਪਰਿਵਾਰ ਨੂੰ ਅਤੇ ਸਕੇ ਸਬੰਧੀਆਂ ਆਦਿ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਕੋਹੜ ਵੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਮਾਲੇਰਕੋਟਲਾ ਪੁਲਿਸ ਨੇ 16 ਮਾਰਚ ਤੋਂ ਹੁਣ ਤੱਕ ਐਨ.ਡੀ.ਪੀ.ਐਸ.ਐਕਟ ਤਹਿਤ 140 ਮੁਕਦਮੇ ਦਰਜ ਕਰਕੇ 187 ਦੋਸ਼ੀ ਗ੍ਰਿਫਤਾਰ ਕੀਤੇ ਹਨ । ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ.ਐਕਟ ਤਹਿਤ ਮੁਕਦਮੇ ਦਰਜ ਕਰਨਾਂ ਜਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਦਾ ਮਕਸਦ ਨਹੀਂ ਸਗੋਂ ਅਪਰਾਧ ਤੋਂ ਬਾਅਦ ਦੋਸ਼ੀਆਂ ਨੂੰ ਸਜਾ ਦੇਣ ਦੀ ਬਜਾਏ ਨਸ਼ੀਲੇ ਪਦਾਰਥਾਂ ਦੇ ਗੈਰ ਕਾਨੂੰਨੀ ਧੰਦੇ ਦੀ ਰੋਕਥਾਮ ਕਰਨਾਂ ਅਤੇ ਇਸ ਦੀ ਸਪਲਾਈ ਚੇਨ ਨੂੰ ਤੋੜਨਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਐਨ.ਡੀ.ਪੀ.ਐਸ.ਐਕਟ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ 01 ਕਿਲੋਂ 226 ਗ੍ਰਾਮ ਹੈਰੋਇਨ , 04 ਕਿਲੋਂ 300 ਗ੍ਰਾਮ ਅਫੀਮ, 547 ਕਿਲੋਂ 750 ਗ੍ਰਾਮ ਭੁੱਕੀ, 51,178 ਨਸੇ ਦੀਆਂ ਗੋਲੀਆਂ, 302 ਸ਼ੀਸ਼ੀਆਂ, 09 ਕਿਲੋਂ 400 ਗ੍ਰਾਮ ਗਾਂਜਾ, 01 ਕਿਲੋ 385 ਗ੍ਰਾਮ ਸੁਲਫਾ, 50 ਗ੍ਰਾਮ ਹੋਰ ਨਸ਼ੀਲਾ ਪਦਾਰਥ, 945 ਕੈਪਸੂਲ, 10 ਨਸ਼ੀਲੇ ਟੀਕੇ, 33 ਕਿਲੋਗ੍ਰਾਮ ਪੋਸਤ( ਹਰੇ ਪੌਦੇ), 05 ਗ੍ਰਾਮ ਸਮੈਕ ਆਦਿ ਬਰਾਮਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ ਐਕਸਾਇਜ਼ ਐਕਟ ਅਧੀਨ ਹੁਣ ਤੱਕ 07.312 ਲੀਟਰ ਨਜਾਇਜ਼ ਸ਼ਰਾਬ, 366.750 ਲੀਟਰ ਦੇਸ਼ੀ ਸਰਾਬ ਬਰਾਮਦ ਕਰਕੇ 16 ਮੁਕੱਦਮੇ ਦਰਜ ਕਰਕੇ 16 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਭਗੌੜਿਆਂ ਨੂੰ ਕਾਬੂ ਕਰਨ ਲਈ ਸਾਰੇ ਗਜ਼ਟਿਡ ਅਫ਼ਸਰਾਂ ਤੇ ਥਾਣਾ ਪੱਧਰ ‘ਤੇ ਐਸ.ਐਚ.ਓਜ਼ ਨੂੰ ਭਗੌੜੇ ਅਲਾਟ ਕਰਕੇ 16 ਮਾਰਚ 2022 ਤੋਂ ਹੁਣ ਤੱਕ 12 ਭਗੌੜੇ ਕਾਬੂ ਕੀਤੇ ਗਏ ਹਨ । ਜਦਕਿ ਐਨ.ਡੀ.ਪੀ.ਐਸ ਜਮਾਨਤੀਆਂ ਅਤੇ ਪੈਰੌਲ ‘ਤੇ ਆਏ ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਰੋਜ਼ਾਨਾ ਥਾਣਾ ਪੱਧਰ ‘ਤੇ ਨਿਗਰਾਨੀ ਕਰਕੇ ਪੈਰੋਲ ਜੰਪਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਜੇਲਾਂ ‘ਚੋਂ ਚੱਲਦੇ ਸੰਗਠਿਤ ਅਪਰਾਧਾਂ ਨੂੰ ਨੱਥ ਪਾਉਣ ਲਈ ਜ਼ਿਲ੍ਹੇ ਅੰਦਰਲੀਆਂ ਜੇਲਾਂ ਦੀ ਲਗਾਤਾਰ ਤਲਾਸ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਸਰਾਰਤੀ ਅੰਸਰਾਂ, ਅਪਰਾਧਿਕ ਗਤੀਵਿਧੀਆਂ ਵਾਲੇ ਵਿਅਕਤੀਆਂ ਅਤੇ ਨਸ਼ੇ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣ ।

ਉਨ੍ਹਾਂ ਨਾਲ ਸਾਂਝ ਪਾਉਣ ਵਾਲਾ ਕੋਈ ਵੀ ਵਿਅਕਤੀ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਾ ਜਾਵੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਫੜਨ ਦੇ ਯਤਨ ਕੀਤੇ ਜਾਣ । ਪੁਲਿਸ ਅਫਸਰਾਂ ਨੂੰ ਸਪੱਸ਼ਟ ਆਦੇਸ਼ ਦਿੱਤੇ ਗਏ ਹਨ ਕਿ ਉਨਾਂ ਦੇ ਕਾਰਜ ਖੇਤਰ ਅੰਦਰ ਨਸ਼ੇ ਦੀ ਲਾਹਨਤ ਨਾਲ ਨਜਿੱਠਣ ਵਿੱਚ ਕਿਸੇ ਵੀ ਤਰਾਂ ਦੀ ਢਿੱਲਮੱਠ ਲਈ ਉਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾਵੇਗਾ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION