32.1 C
Delhi
Friday, April 26, 2024
spot_img
spot_img

ਪੰਜਾਬ ਰੈਜੀਮੈਂਟਲ ਸੈਂਟਰ ਵਿਖੇ ਭਰਤੀ ਰੈਲੀ 8 ਤੋਂ 11 ਅਪ੍ਰੈਲ ਤੱਕ

ਹੁਸ਼ਿਆਰਪੁਰ, 16 ਮਾਰਚ, 2020-
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਰੈਜੀਮੈਂਟਲ ਸੈਂਟਰ ਰਾਮਗੜ੍ਹ ਕੈਂਟ ਝਾਰਖੰਡ ਵਿਖੇ ਯੂਨਿਟ ਹੈਡਕੁਆਰਟਰ ਕੋਟੇ (ਯੂ.ਐਚ.ਕਿਊ) ਤਹਿਤ 8 ਅਪ੍ਰੈਲ 2020 ਨੂੰ ਆਊਟ ਸਟੈਂਡਿੰਗ ਸਪੋਰਟਸ ਕੈਟਾਗਰੀ (ਨੈਸ਼ਨਲ/ਇੰਟਰ ਨੈਸ਼ਨਲ ਪੱਧਰ), 09 ਅਪ੍ਰੈਲ ਨੂੰ ਸੋਲਜਰ ਕਲਰਕ ਅਤੇ ਸੋਲਜਰ ਟਰੇਡਮੈਨ ਕੈਟਾਗਰੀ ਅਤੇ ਮਿਤੀ 11 ਅਪ੍ਰੈਲ 2020 ਨੂੰ ਸੋਲਜਰ ਜੀ.ਡੀ. ਲਈ ਭਰਤੀ ਰੈਲੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਓਪਨ ਕੈਟਾਗਰੀ ਵਿੱਚ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਭਰਤੀ ਲਈ ਸੋਲਜਰ ਜੀ.ਡੀ. ਦੀ ਉਮਰ ਸਾਢੇ 17 ਸਾਲ ਤੋਂ 21, ਕੱਦ 170 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੋਲਜਰ ਕਲਰਕ ਅਤੇ ਸੋਲਜਰ ਟਰੇਡਮੈਨ ਕੈਟਾਗਰੀ ਦੀ ਉਮਰ ਸਾਢੇ 17 ਸਾਲ ਤੋਂ 23 ਸਾਲ, ਕੱਦ 162 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਹੋਣਾ ਚਾਹੀਦਾ ਹੈ।

ਸੋਲਜਰ ਕਲਰਕ ਲਈ 12ਵੀਂ 60 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿੱਚੋਂ 50 ਪ੍ਰਤੀਸ਼ਤ ਨੰਬਰ ਹੋਣ। ਉਨ੍ਹਾਂ ਦੱਸਿਆ ਕਿ ਸੋਲਜਰ ਜੀ.ਡੀ. ਲਈ 10ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿੱਚ 33 ਪ੍ਰਤੀਸ਼ਤ ਨੰਬਰ ਹੋਣ।

ਉਨ੍ਹਾਂ ਹੋਰ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕਾਂ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION