28.1 C
Delhi
Friday, April 26, 2024
spot_img
spot_img

Arvind Pal Singh Sandhu ਨੇ ਮੁੜ ਸੰਭਾਲਿਆ Fazilka ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ

ਯੈੱਸ ਪੰਜਾਬ
ਫਾਜ਼ਿਲਕਾ, 31 ਮਈ, 2021 –
ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵਜੋਂ ਮੁੜ ਆਪਣਾ ਅਹੁਦਾ ਸੰਭਾਲ ਲਿਆ। ਉਹ ਪਿੱਛਲੇ ਕੁਝ ਦਿਨਾਂ ਲਈ ਬਿਮਾਰੀ ਕਾਰਨ ਛੁੱਟੀ ਤੇ ਸਨ। ਅੱਜ ਅਹੁਦਾ ਸੰਭਾਲਣ ਮੌਕੇ ਉਨਾਂ ਨੇ ਕਿਹਾ ਕਿ ਕਰੋਨਾ ਖਿਲਾਫ ਫਤਿਹ ਹਾਸਲ ਕਰਨਾ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹੀ ਅਧਾਰ ਤੇ ਮੁਕੰਮਲ ਕਰਨਾ ਉਨਾਂ ਦੀ ਪ੍ਰਾਥਮਿਕਤਾ ਰਹੇਗੀ।

ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਇਸ ਮੌਕੇ ਕਿਹਾ ਕਿ ਪਿੱਛਲੇ ਇਕ ਸਾਲ ਤੋਂ ਵਧੇਰੇ ਸਮੇਂ ਤੋਂ ਉਹ ਇਸ ਜ਼ਿਲੇ ਵਿਚ ਤਾਇਨਾਤ ਹਨ ਅਤੇ ਚੱਲ ਰਹੇ ਕੰਮਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਉਹ ਕੰਮ ਜਾਰੀ ਰੱਖਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਸੰਕਟ ਕਾਰਨ ਇਸ ਸਮਾਂ ਚੁਣੌਤੀ ਭਰਪੂਰ ਹੈ, ਇਸ ਲਈ ਸਾਰੇ ਜ਼ਿਲਾ ਵਾਸੀ ਕੋਵਿਡ ਦੀ ਰੋਕਥਾਮ ਲਈ ਸਰਕਾਰ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨਾਂ ਨੇ ਕਿਹਾ ਜੇਕਰ ਅਸੀਂ ਮਿਲ ਕੇ ਕੰਮ ਕਰਾਂਗੇ ਤਾਂ ਆਪਣੇ ਜ਼ਿਲੇ ਵਿਚ ਕੋਵਿਡ ਨੂੰ ਪੂਰੀ ਤਰਾਂ ਖਤਮ ਕਰਕੇ ਇਕ ਬਿਹਤਰ ਕੱਲ ਦੀ ਸਿਰਜਣਾ ਕਰ ਸਕਾਂਗੇ।

ਇਸ ਮੌਕੇ ਉਨਾਂ ਨੇ ਚੋਣਵੇਂ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਉਨਾਂ ਨੂੰ ਮਿਸ਼ਨ ਫਤਿਹ ਦੀ ਸਫਲਤਾ ਵਿਚ ਜੁੱਟ ਜਾਣ ਲਈ ਕਿਹਾ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਸਕਾਰ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION