31.1 C
Delhi
Saturday, May 18, 2024
spot_img
spot_img

ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਨੀਕੀ ਬਣਾਇਆ ਜਾਵੇਗਾ: ਚੇਅਰਮੈਨ ਰਮਨ ਬਹਿਲ

ਯੈੱਸ ਪੰਜਾਬ
ਗੁਰਦਾਸਪੁਰ, 14 ਸਤੰਬਰ, 2022 –
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਨਵੀਆਂ ਪਹਿਲਕਦਮੀਆਂ ਕਰਦੇ ਹੋਏ ਨਵੇਂ ਆਮ ਆਦਮੀ ਕਲੀਨਿਕ ਬਣਾਉਣ ਦੇ ਨਾਲ ਪਹਿਲਾਂ ਚੱਲ ਰਹੇ ਸਰਕਾਰੀ ਹਸਤਪਤਾਲਾਂ, ਡਿਸਪੈਂਸਰੀਆਂ ਅਤੇ ਹੋਰ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਰਾਜ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਸਿਹਤ ਵਰਗੇ ਅਹਿਮ ਖੇਤਰ ਨੂੰ ਜਾਣਬੁੱਝ ਕੇ ਅਣਗੌਲਿਆਂ ਕੀਤਾ ਹੋਇਆ ਸੀ ਜਿਸਦਾ ਨਤੀਜਾ ਇਹ ਹੋਇਆ ਕਿ ਸਰਕਾਰੀ ਹਸਪਤਾਲ ਸਿਰਫ ‘ਰੈਫਰ ਹਸਪਤਾਲ’ ਹੀ ਬਣ ਕੇ ਰਹਿ ਗਏ ਸਨ।

ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਨਾਮ ਨਾਲੋਂ ‘ਰੈਫਰ ਹਸਪਤਾਲਾਂ’ ਦਾ ਟੈਗ ਲਾਹ ਕੇ ਇਨ੍ਹਾਂ ਨੂੰ ਇਲਾਜ ਕਰਨ ਵਾਲੇ ਹਸਪਤਾਲਾਂ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਤੇ ਪਿੰਡ ਪੱਧਰ ਦੀਆਂ ਡਿਸਪੈਂਸਰੀਆਂ ਤੱਕ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ ਓਥੋਂ ਰਾਜ਼ੀ ਹੋ ਕੇ ਆਪਣੇ ਘਰਾਂ ਨੂੰ ਜਾਣ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਘੇਰਾ ਹੋਰ ਵਧਾਇਆ ਜਾ ਰਿਹਾ ਹੈ ਅਤੇ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚੋਂ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ਮਿਲਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ਦੀ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਇਸ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਇਸਦੇ ਨਾਲ ਹੀ ਇਥੇ ਜੱਚਾ-ਬੱਚਾ ਵਾਰਡ ਨੂੰ ਵੀ ਚਾਲੂ ਕੀਤਾ ਜਾਵੇਗਾ ਤਾਂ ਜੋ ਗਰਭਵਤੀ ਮਹਿਲਾਵਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦਾ ਚੇਅਰਮੈਨ ਬਣਨ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲੇ ਹੁਕਮ ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਸ਼ੁਰੂ ਕਰਨ ਬਾਰੇ ਹੀ ਕੀਤੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION