31.1 C
Delhi
Saturday, April 20, 2024
spot_img
spot_img

ਬਾਬਾ ਫ਼ਰੀਦ ਮੇਲਾ 2022: 10 ਰੋਜ਼ਾ ਹੁਨਰ ਹਾਟ ਮੇਲੇ ਦਾ ਕਮਿਸ਼ਨਰ ਚੰਦਰ ਗੈਂਦ ਅਤੇ ਡੀ.ਸੀ. ਡਾ: ਰੂਹੀ ਦੁੱਗ ਨੇ ਕੀਤਾ ਉਦਘਾਟਨ

ਯੈੱਸ ਪੰਜਾਬ
ਫਰੀਦਕੋਟ 20 ਸਤੰਬਰ, 2022 –
ਬਾਬਾ ਸ਼ੇਖ ਫਰੀਦ ਆਗਮਨ ਪੁਰਬ 2022 ਅਤੇ ਫਰੀਦਕੋਟ ਜਿਲੇ ਦੇ 50 ਸਾਲ ਮੁਕੰਮਲ ਹੋਣ ਨੂੰ ਸਮਰਪਿਤ ਵਿਰਾਸਤ-ਏ-ਫਰੀਦਕੋਟ ਤਹਿਤ ਨਵੀਂ ਦਾਣਾ ਮੰਡੀ ਫਰੀਦਕੋਟ-ਫਿਰੋਜ਼ਪੁਰ ਰੋਡ ਵਿਖੇ ਅੱਜ ਹੁਨਰ ਹਾਟ (ਕਰਾਫਟ) ਮੇਲੇ ਦੀ ਸ਼ੁਰੂਆਤ ਹੋਈ ਜਿਸ ਦਾ ਉਦਘਾਟਨ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਮੇਲੇ ਅਤੇ ਤਿਉਹਾਰ ਸਾਡੇ ਮਹਾਨ ਸੱਭਿਆਚਾਰ ਦਾ ਅਨਿਖੜਵਾਂ ਅੰਗ ਹਨ। ਮੇਲੇ ਸਾਡੇ ਅਤੀਤ ਦੀ ਸ਼ਾਨ ਨੂੰ ਵਰਤਮਾਨ ਦੀ ਤਰੱਕੀ ਨਾਲ ਵੀ ਜੁੜਦੇ ਹਨ ਅਤੇ ਲੋਕਾਂ ਦੇ ਆਪਸੀ ਮੇਲ ਜੋਲ ਦਾ ਇੱਕ ਵਧੀਆ ਸੋਮਾ ਹਨ। ਸਭਿਆਚਾਰਕ ਮੇਲੇ, ਧਾਰਮਿਕ ਮੇਲੇ, ਦਸਤਕਾਰੀ ਮੇਲੇ ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਕਾਰੀਗਰਾਂ, ਕਲਾਕਾਰਾਂ ਦੀ ਪ੍ਰਤੀਭਾ ਨੂੰ ਪਿਆਰ ਅਤੇ ਸਤਿਕਾਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਿਲ੍ਹਾ ਪ੍ਰਸਾਸ਼ਨ ਫ਼ਰੀਦਕੋਟ ਵੱਲੋਂ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਅਤੇ ਵਿਰਾਸਤ-ਏ-ਫ਼ਰੀਦਕੋਟ ਨੂੰ ਸਮਰਪਿਤ ਹੁਨਰ ਹਾਟ (ਕਰਾਫਟ ਮੇਲੇ) ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਤੋਂ 260 ਦੇ ਕਰੀਬ ਦਸਤਕਾਰੀ ਦੀਆਂ ਪ੍ਰਦਰਸ਼ਨੀਆਂ ਪਕਵਾਨਾਂ ਦੇ ਸਟਾਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਰਾਫਟ ਮੇਲੇ ਦਾ ਉਦੇਸ਼ ਦੇਸ਼ ਦੀ ਕਲਾ ਤੇ ਸੰਸਕ੍ਰਿਤੀ ਨੂੰ ਇੱਕ ਪਲੇਟਫਾਰਮ ਤੇ ਲੋਕਾਂ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੇਲੇ ਦੇਸ਼ ਦੇ ਕੁਝ ਵੱਡੇ ਰਾਜਾਂ ਦੇ ਹਿੱਸੇ ਹੀ ਆਉਂਦੇ ਸਨ, ਜਦ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੀ ਗਈ ਮਿਹਨਤ ਅਤੇ ਪਹਿਲਕਦਮੀ ਕਾਰਨ ਫ਼ਰੀਦਕੋਟ ਵਿੱਚ ਇਹ ਦੂਜਾ ਕਰਾਫਟ ਮੇਲਾ ਫ਼ਰੀਦਕੋਟ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਕੀਤਾ ਗਿਆ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇਸ ਹੁਨਰ ਹਾਟ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਤੋਂ 260 ਦੇ ਕਰੀਬ ਦਸਤਕਾਰੀ ਦੀਆਂ ਪ੍ਰਦਰਸ਼ਨੀਆਂ ਪਕਵਾਨਾਂ ਦੇ ਸਟਾਲ ਲਗਾਏ ਗਏ ਹਨ। ਇਸ ਵਿੱਚ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ, ਡਰਾਮੇ ਸਮੇਤ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇ ਕਿ ਫੋਟੋਗ੍ਰਾਫੀ, ਰੰਗੋਲੀ, ਪੇਂਟਿੰਗ ਸਮੇਤ ਕਈ ਤਰ੍ਹਾਂ ਦੇ ਉਸਾਰੂ ਮੁਕਾਬਲੇ ਕਰਵਾਏ ਜਾਣਗੇ। । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਦੀ ਅਪੀਲ ਕੀਤੀ।

ਇਸ ਮੌਕੇ ਨੋਰਥ ਜੋਨ ਕਲਚਰ ਸੈਂਟਰ ਦੇ ਕਲਾਕਾਰਾਂ ਵੱਲੋਂ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਕਮ ਨੋਡਲ ਅਫਸਰ ਬਾਬਾ ਫਰੀਦ ਮੇਲਾ ਡਾ. ਨਿਰਮਲ ਓਸੇਪਚਨ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਡੀ.ਆਰ.ਓ ਡਾ. ਅਜੀਤਪਾਲ ਸਿੰਘ ਚਹਿਲ, ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਨੋਰਥ ਜੋਨ ਕਲਚਰ ਸੈਂਟਰ ਦੇ ਸ੍ਰੀ ਜਰਨੈਲ ਸਿੰਘ, ਸ੍ਰੀ ਸੁਭਾਸ਼ ਚੰਦਰ ਸੈਕਟਰੀ ਰੈਡ ਕਰਾਸ, ਸ੍ਰੀ ਜਸਬੀਰ ਸਿੰਘ ਜੱਸੀ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਸਮੇਤ ਵੱਖ ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION