34.1 C
Delhi
Saturday, May 4, 2024
spot_img
spot_img

Balbir Sidhu ਨੇ Mission Fateh ਤਹਿਤ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

ਯੈੱਸ ਪੰਜਾਬ
ਚੰਡੀਗੜ੍ਹ, 15 ਦਸੰਬਰ, 2020 –
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖਮ ਵਾਲੇ ਸ਼ਹਿਰੀ/ ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ, ਇਸਦੇ ਲੱਛਣ ਅਤੇ ਰੋਕਥਾਮ ਆਦਿ ਬਾਰੇ ਵੱਡੀ ਸਕਰੀਨ ਤੇ ਫ਼ਿਲਮਾਂ ਦਿਖਾ ਕੇ ਇਸ ਮਹਾਂਮਾਰੀ ਬਾਰੇ ਜਾਗਰੂਕ ਕਰਨਗੀਆਂ।

ਕੋਰੋਨਾ ਦੇ ਖਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਸਪਲਾਈ ਮਿਲਦੇ ਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਲਈ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਜਿਹੀਆਂ ਸਾਵਧਾਨੀਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਡਾ. ਮਨਜੀਤ ਸਿੰਘ, ਸਟੇਟ ਨੋਡਲ ਅਫਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫਸਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION