25.1 C
Delhi
Friday, May 3, 2024
spot_img
spot_img

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡਾਂ ਵਿਚ ਪਹੁੰਚ ਕੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜਾ

ਯੈੱਸ ਪੰਜਾਬ
ਬੱਲੂਆਣਾ, ਫਾਜ਼ਿਲਕਾ, 23 ਜੁਲਾਈ, 2022:
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਜ਼ੋ ਕਿ ਸੱਟ ਲੱਗੇ ਹੋਣ ਦੇ ਬਾਵਜੂਦ ਵੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਪਿੱਛੇ ਨਹੀਂ ਰਹਿ ਰਹੇੇ ਹਨ। ਉਹ ਸੱਟ ਦੀ ਪ੍ਰਵਾਹ ਨਾ ਕਰਦੇ ਹੋਏ ਹਲਕੇ ਦੇ ਪਿੰਡਾਂ ਵਿਚ ਦੌਰਾ ਕਰ ਰਹੇ ਹਨ ਤੇ ਪਿੱਛਲੇ ਦਿਨੀ ਹੋਈਆਂ ਬਰਸਾਤਾਂ ਕਰਕੇ ਨੁਕਸਾਨਿਆਂ ਗਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜਾ ਲੈ ਰਹੇ ਹਨ। ਉਨ੍ਹਾਂ ਲੋਕਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਪਿੰਡ ਸਾਇਦਵਾਲਾ, ਰਾਮਗੜ ਅਤੇ ਗੱਦਾਡੋਬ ਵਿਚ ਪਹੰੁਚ ਕੇ ਬਰਸਾਤ ਦੇ ਪਾਣੀ ਅਤੇ ਸੇਮਨਾਲਿਆਂ ਵਿਚ ਜ਼ਿਆਦਾ ਪਾਣੀ ਆਉਣ ਕਾਰਨ ਹੋਏ ਨੁਕਸਾਨ ਦਾ ਜਾਇਜਾ ਲਿਆ।ਇਸ ਮੋਕੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੁਸ਼ਕਲਾਂ ਦਾ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਚੁਣਿਆ ਹੈ ਤੇ ਉਨ੍ਹਾਂ ਦਾ ਫਰਜ ਬਣਦਾ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹਲ ਕਰਵਾਉਣ।ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਂਹ ਕਾਰਨ ਜਿੰਨ੍ਹਾਂ ਕਿਸਾਨਾਂ ਦੀਆਂ ਫਸਲਾਂ ਜਾਂ ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਤਹਿਸੀਲਦਾਰ ਅਬੋਹਰ, ਬੀ.ਡੀ.ਪੀ.ਓ ਅਬੋਹਰ ਤੇ ਖੂਈਆਂ ਸਰਵਾਰ, ਡਰੇਨ ਵਿਭਾਗ ਅਤੇ ਬਿਜਲੀ ਬੋਰਡ ਦੇ ਅਧਿਕਾਰੀ ਕਰਮਚਾਰੀ ਤੇ ਹੋਰ ਪਿੰਡਾਂ ਦੇ ਆਗੂ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION