29 C
Delhi
Friday, April 19, 2024
spot_img
spot_img

ਬਲਵਿੰਦਰ ਸਿੰਘ ਨੇ ਨਗਰ ਨਿਗਮ ਬਟਾਲਾ ਦੇ ਪਹਿਲੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਬਟਾਲਾ, 18 ਦਸੰਬਰ, 2019 –

ਸ. ਬਲਵਿੰਦਰ ਸਿੰਘ ਪੀ.ਸੀ.ਐੱਸ. ਨੇ ਨਗਰ ਨਿਗਮ ਬਟਾਲਾ ਦੇ ਪਹਿਲੇ ਕਮਿਸ਼ਨਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਸ. ਬਲਵਿੰਦਰ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਤਜਿੰਦਰਪਾਲ ਸਿੰਘ ਸੰਧੂ ਅਤੇ ਨਿਗਮ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਅਹੁਦਾ ਸੰਭਾਲਣ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਮਾਤਮਾਂ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਸ ਨਗਰੀ ਦੀ ਸੇਵਾ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ ਉਨ੍ਹਾਂ ਨੂੰ ਸਾਫ਼-ਸੁਥਰਾ ਆਲਾ ਦੁਆਲਾ ਤੇ ਵਾਤਾਵਰਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਇਸ ਮੌਕੇ ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਖਾਕਾ ਤਿਆਰ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਕੁਝ ਸੜਕਾਂ ਨੂੰ ਵੰਨ-ਵੇਅ ਵੀ ਕੀਤਾ ਜਾਵੇਗਾ।

ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਦੁਕਾਨਦਾਰਾਂ ਵਲੋਂ ਆਪਣੀ ਦੁਕਾਨਾਂ ਦੇ ਬਾਹਰਵਾਰ ਜੋ ਨਜ਼ਾਇਜ ਕਬਜ਼ੇ ਕੀਤੇ ਹਨ ਉਨ੍ਹਾਂ ਨੂੰ ਹਟਾਉਣ ਲਈ ਮੁਨਾਦੀ ਕਰਾਉਣ ਦੇ ਨਾਲ ਦੁਕਾਨਦਾਰਾਂ ਨਾਲ ਮਿਲ ਕੇ ਨਿੱਜੀ ਤੌਰ ’ਤੇ ਗੱਲ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕੋਈ ਦੁਕਾਨਦਾਰ ਲੋਕ ਹਿੱਤ ਅਨੁਸਾਰ ਸੜਕ ਕਿਨਾਰੇ ਨਜ਼ਾਇਜ ਕਬਜ਼ਾ ਨਹੀਂ ਛੱਡਦਾ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਾਹਨਾਂ ਦੀ ਪਾਰਕਿੰਗ ਲਈ ਵੀ ਥਾਵਾਂ ਦੀ ਪਛਾਣ ਕੀਤੀ ਜਾਵੇ ਤਾਂ ਜੋ ਸੜਕਾਂ ਕਿਨਾਰੇ ਖੜ੍ਹੀਆਂ ਗੱਡੀਆਂ ਆਵਾਜਾਈ ਵਿੱਚ ਵਿਗਨ ਨਾ ਪਾਉਣ।

ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਸਫ਼ਾਈ ਕਰਮਚਾਰੀਆਂ ਨੂੰ ਬੀਟਾਂ ਵੰਡੀਆਂ ਜਾਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਹਰ ਰੋਜ਼ ਸ਼ਹਿਰ ਦੀ ਸਫ਼ਾਈ ਹੋਵੇ।

ਉਨ੍ਹਾਂ ਕਿਹਾ ਕਿ ਕੂੜੇ ਨੂੰ ਸੰਕੈਂਡਰੀ ਪੁਆਂਇੰਟਾਂ ਤੋਂ ਨਿਰਧਾਰਤ ਸਮੇਂ ਅੰਦਰ ਚੁੱਕਿਆ ਜਾਵੇ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ ਸਿਰਫ਼ ਨਿਰਧਾਰਤ ਥਾਂਵਾਂ ਉੱਪਰ ਹੀ ਸੁੱਟਣ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਬਟਾਲਾ ਸ਼ਹਿਰ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਇਸ ਨੂੰ ਸਾਫ਼-ਸੁਥਰਾ ਰੱਖਣ ਲਈ ਉਹ ਨਗਰ ਨਿਗਮ ਦਾ ਸਹਿਯੋਗ ਕਰਨ।

ਇਸ ਮੌਕੇ ਭੁਪਿੰਦਰ ਸਿੰਘ ਦਾਲਮ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟਆ, ਏ.ਐੱਮ.ਈ. ਰਵਿੰਦਰਪਾਲ ਸਿੰਘ ਕਲਸੀ, ਲੇਖਾਕਾਰ ਵਿਕਰਾਂਤ ਸਲੋਤਰਾ, ਹਰਿੰਦਰਪਾਲ ਸਿੰਘ ਸੈਨਟਰੀ ਇੰਸਪੈਕਟਰ, ਅਮਰਜੀਤ ਸਿੰਘ ਸੈਨਟਰੀ ਇੰਸਪੈਕਟਰ, ਕੁਲਵੰਤ ਸਿੰਘ ਸੈਨਟਰੀ ਇੰਸਪੈਕਟਰ, ਜੇ.ਈ. ਵਨੀਤ ਸ਼ਰਮਾਂ ਵੀ ਹਾਜ਼ਰ ਸਨ।

Balwinder Singh Commissioner of Batala

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION