30.6 C
Delhi
Monday, April 29, 2024
spot_img
spot_img

ਬੈਂਕ ਸਵੈ ਰੋਜਗਾਰ ਨਾਲ ਸਬੰਧਤ ਸਰਕਾਰ ਪ੍ਰਾਯੋਜਿਤ ਲੋਨ ਕੇਸਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ: ਡਾ: ਸੇਨੂ ਦੁੱਗਲ

Banks must clear government-sponsored self-employment loan cases in a time-bound manner: Dr. Senu Duggal

ਯੈੱਸ ਪੰਜਾਬ
ਫਾਜਿ਼ਲਕਾ, 8 ਦਸੰਬਰ, 2022 –
ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਬੈਂਕਾਂ ਦੇ ਕੰਮਕਾਜ ਦੀ ਤਿਮਾਹੀ ਸਮੀਖਿਆ ਬੈਠਕ ਕਰਦਿਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਸਵੈ ਰੋਜਗਾਰ ਨਾਲ ਸਬੰਧਤ ਪ੍ਰਾਯੋਜਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਤਾਂ ਜ਼ੋ ਲੋਕ ਸਮੇਂ ਸਿਰ ਆਪਣੇ ਸਵੈਰੁਜਗਾਰ ਸ਼ੁਰੂ ਕਰ ਸਕਨ ਅਤੇ ਲੋਕਾਂ ਨੂੰ ਬੈਂਕਾਂ ਵਿਚ ਖੱਜਲ ਖੁਆਰ ਨਾ ਹੋਣਾ ਪਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਾਥਮਿਕ ਖੇਤਰ ਅਤੇ ਖਾਸ ਕਰਕੇ ਔਰਤਾਂ ਅਤੇ ਪਿੱਛੜੇ ਵਰਗਾਂ ਦੇ ਲੋਕਾਂ ਨੂੰ ਬੈਂਕਾਂ ਤੋਂ ਵਿੱਤ ਮੁਹਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਬੈਂਕਾਂ ਵੱਲੋਂ ਬਿਨ੍ਹਾਂ ਕਾਰਨ ਸਵੈ ਰੋਜਗਾਰ ਨਾਲ ਸਬੰਧਤ ਲੋਨ ਕੇਸਾਂ ਨੂੰ ਪਾਸ ਕਰਨ ਵਿਚ ਕੀਤੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਤਾੜਨਾ ਕੀਤੀ ਅਤੇ ਕਿਹਾ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ।

ਉਨ੍ਹਾਂ ਨੇ ਸਵੈ ਸਹਾਇਤਾ ਸਮੂਹਾਂ ਦੇ ਬੈਂਕ ਖਾਤੇ ਖੋਲਣ ਤੋਂ ਇਨਕਾਰ ਕਰਨ ਸਬੰਧੀ ਵੀ ਸਖ਼ਤ ਹਦਾਇਤ ਕੀਤੀ ਕਿ ਸਵੈ ਸਹਾਇਤਾ ਸਮੂਹਾਂ ਦੇ ਬੈਂਕ ਖਾਤੇ ਖੋਲਣ ਤੋਂ ਕੋਈ ਵੀ ਬੈਂਕ ਇਨਕਾਰ ਨਹੀਂ ਕਰੇਗਾ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲੀਆਂ ਦੋ ਤਿਮਾਹੀਆਂ ਦੌਰਾਨ ਫਾਜਿ਼ਲਕਾ ਜਿ਼ਲ੍ਹੇ ਦੀਆਂ ਬੈਂਕਾਂ ਵੱਲੋਂ 1668 ਕਰੋੜ ਰੁਪਏ ਦੇ ਕਰਜ ਮੁਹਈਆ ਕਰਵਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਲੋਕ ਪੱਖੀ ਸਕੀਮਾਂ ਦਾ ਗ੍ਰਾਹਕਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਯਕੀਨੀ ਬਣਾਉਣ ਕਿ ਸਮਾਜ ਦੇ ਕਮਜੋਰ ਵਰਗਾਂ ਤੱਕ ਬੈਂਕਿੰਗ ਸਹੁਲਤਾਂ ਦਾ ਲਾਭ ਪੁੱਜੇ।ਉਨ੍ਹਾਂ ਨੇ ਕਿਹਾ ਕਿ ਹਰੇਕ ਬੈਂਕ ਕਮਜੋਰ ਵਰਗਾਂ ਲਈ ਘੱਟੋ ਘੱਟ 4 ਕੇਸ ਲਾਜਮੀ ਕਰੇ। ਉਨ੍ਹਾਂ ਨੇ ਕਿਹਾ ਕਿ ਸਾਰੇ ਯੋਗ ਕਿਸਾਨਾਂ ਨੂੰ ਕਿਸਾਨ ਕੈ੍ਰਡਿਟ ਕਾਰਡ ਵੀ ਜਾਰੀ ਕੀਤੇ ਜਾਣ।

ਇਸ ਮੌਕੇ ਭਾਰਤੀ ਰਿਜਰਵ ਬੈਂਕ ਦੇ ਏਜੀਐਮ ਸ੍ਰੀ ਵਿਨੋਦ ਕੁਮਾਰ ਨੇ ਬੈਂਕਾਂ ਨੂੰ ਡਾਟਾ ਸਮੇਂ ਸਿਰ ਭੇਜਣ ਅਤੇ ਆਰਬੀਆਈ ਦੇ ਨਿਯਮਾਂ ਦਾ ਪਾਲਣ ਕਰਨ ਨੂੰ ਕਿਹਾ। ਐਲਡੀਐਮ ਸ੍ਰੀ ਪ੍ਰੇਮ ਕੁਮਾਰ ਸੋਨੀ ਨੇ ਬੈਂਕਾਂ ਨੂੰ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਕੇਸ ਕਰਨ ਦੀ ਸਲਾਹ ਦਿੱਤੀ। ਬੈਠਕ ਵਿਚ ਡੀਡੀਐਮ ਨਾਬਾਰਡ ਅਸ਼ਵਨੀ ਕੁਮਾਰ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION