23.1 C
Delhi
Wednesday, April 24, 2024
spot_img
spot_img

ਸ਼ਾਲੀਮਾਰ ਬਾਗ ਵਿਖ਼ੇ ਮਨਾਇਆ ਬਸੰਤ ਮੇਲਾ, ਰਾਣਾ ਗੁਰਜੀਤ ਸਿੰਘ ਨੇ ਕਿਹਾ ਅਗਲੇ ਸਾਲ ਗੁਰੂ ਨਾਨਕ ਸਟੇਡੀਅਮ ’ਚ ਲੱਗੇਗਾ ਮੇਲਾ

ਕਪੂਰਥਲਾ, 30 ਜਨਵਰੀ, 2020 –
ਨਗਰ ਨਿਗਮ ਕਪੂਰਥਲਾ ਵੱਲੋਂ ਸ਼ਾਲੀਮਾਰ ਬਾਗ ਵਿਖੇ ਮਨਾਇਆ ਗਿਆ 98ਵਾਂ ਬਸੰਤ ਮੇਲਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਮਹਾਂਵੀਰ ਚੱਕਰ ਵਿਜੇਤਾ ਬਿ੍ਰਗੇਡੀਅਰ ਸੁਖਜੀਤ ਸਿੰਘ ਨੇ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ ਗਿਆ ਜਦਕਿ ਵਿਧਾਇਕ ਸ਼ਾਹਕੋਟ ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇ ਹੋਰਨਾਂ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਕਮਿਸ਼ਨਰ ਨਗਰ ਨਿਗਮ ਕਪੂਰਥਲਾ ਸ੍ਰੀ ਰਾਹੁਲ ਚਾਬਾ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਆਦਰਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਨਗਰ ਨਿਗਮ ਕਪੂਰਥਲਾ ਵੱਲੋਂ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਮੌਕੇ ਵਿਸ਼ਵ ਪ੍ਰਸਿੱਧ ਕਲਾਕਾਰ ਬੱਬੂ ਮਾਨ, ਗਾਇਕਾ ਚੰਨ ਕੌਰ ਅਤੇ ਗਾਇਕ ਹਰਮਨ ਸ਼ਾਹ ਤੋਂ ਇਲਾਵਾ ਹਾਸਰਸ ਕਲਾਕਾਰ ਭੋਟੂ ਸ਼ਾਹ ਤੇ ਕਵਿਤਾ ਭੱਲਾ ਨੇ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ ਅਤੇ ਦਰਸ਼ਕਾਂ ਨੂੰ ਸ਼ਾਮ ਤੱਕ ਬੰਨੀ ਰੱਖਿਆ। ਇਸ ਤੋਂ ਇਲਾਵਾ ਵਿਦਿਆਰਥਣਾਂ ਵੱਲੋਂ ਗਿੱਧੇ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਖ਼ੂਬ ਵਾਹ-ਵਾਹ ਖੱਟੀ ਗਈ।

ਮੁੱਖ ਮਹਿਮਾਨ ਬਿ੍ਰਗੇਡੀਅਰ ਸੁਖਜੀਤ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੇਲੇ ਪੰਜਾਬੀ ਸੱਭਿਆਚਾਰ ਅਤੇ ਖੁਸ਼ੀਆਂ ਤੇ ਖੇੜਿਆਂ ਦੇ ਪ੍ਰਤੀਕ ਹਨ ਅਤੇ ਇਨਾਂ ਨੂੰ ਇਸੇ ਤਰਾਂ ਜਾਰੀ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਸਾਡੀ ਨੌਜਵਾਨ ਪੀੜੀ ਆਪਣੇ ਵਿਰਸੇ ਨਾਲ ਜੁੜੀ ਰਹੇ। ਉਨਾਂ ਕਿਹਾ ਕਿ ਕਪੂਰਥਲਾ ਦਾ ਇਹ ਇਤਿਹਾਸਕ ਮੇਲਾ ਹਰੇਕ ਸਾਲ ਇਸੇ ਤਰਾਂ ਭਰਨਾ ਚਾਹੀਦਾ ਹੈ।

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਦੀ ਸਾਂਭ-ਸੰਭਾਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਇਸੇ ਦਾ ਹੀ ਸਿੱਟਾ ਹੈ ਕਿ ਅੱਜ ਮੁੜ ਤੋਂ ਮੇਲੇ ਭਰਨੇ ਸ਼ੁਰੂ ਹੋ ਗਏ ਹਨ। ਉਨਾਂ ਐਲਾਨ ਕੀਤਾ ਕਿ ਅਗਲੇ ਸਾਲ ਇਹ ਮੇਲਾ ਗੁਰੂ ਨਾਨਕ ਸਟੇਡੀਅਮ ਵਿਖੇ ਵੱਡੇ ਪੱਧਰ ’ਤੇ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਵਿਸ਼ਾਲ ਮੇਲੇ ਦੇ ਪ੍ਰਬੰਧਾਂ ਲਈ ਨਗਰ ਨਿਗਮ ਨੂੰ ਵਧਾਈ ਦਿੰਦਿਆਂ ਇਸ ਇਤਿਹਾਸਕ ਮੇਲੇ ਨੂੰ ਜ਼ਿਲਾ ਵਾਸੀਆਂ ਲਈ ਮਾਣ ਵਾਲੀ ਗੱਲ ਦੱਸਿਆ। ਉਨਾਂ ਕਿਹਾ ਕਿ ਅਜਿਹੇ ਸਮਾਗਮਾਂ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਭਰਪੂਰ ਸਹਿਸੋਗ ਦਿੱਤਾ ਜਾਂਦਾ ਰਹੇਗਾ।

ਇਸ ਦੌਰਾਨ ਦਰਸ਼ਕਾਂ ਦਾ ਉਤਸ਼ਾਹ ਦੇਖਿਆਂ ਹੀ ਬਣਦਾ ਸੀ ਅਤੇ ਸਾਰਾ ਪੰਡਾਲ ਨੱਕੋ-ਨੱਕ ਭਰਿਆ ਹੋਇਆ ਸੀ। ਇਸ ਮੌਕੇ ਸਾਬਕਾ ਵਿਧਾਇਕਾ ਸ੍ਰੀਮਤੀ ਰਾਜਬੰਸ ਕੌਰ ਰਾਣਾ, ਸੀ. ਜੇ. ਐਮ ਸ੍ਰੀ ਅਜੀਤ ਪਾਲ ਸਿੰਘ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅਨੂਪ ਕੱਲਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮਨੋਜ ਭਸੀਨ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਸ. ਅਵਤਾਰ ਸਿੰਘ ਔਜਲਾ ਤੇ ਉੱਪ ਚੇਅਰਮੈਨ ਸ੍ਰੀ ਰਜਿੰਦਰ ਕੌੜਾ, ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਸ੍ਰੀਮਤੀ ਕਮਲੇਸ਼ ਰਾਣੀ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸੁਪਰਡੈਂਟ ਸ੍ਰੀ ਨੀਰਜ ਭੰਡਾਰੀ, ਸ੍ਰੀ ਨਰਿੰਦਰ ਸਿੰਘ ਮਨਸੂ, ਸ੍ਰੀ ਵਿਸ਼ਾਲ ਸੋਨੀ, ਸ੍ਰੀ ਵਿਕਾਸ ਸ਼ਰਮਾ, ਸ. ਮਨਪ੍ਰੀਤ ਸਿੰਘ ਮਾਂਗਟ, ਸ. ਤਰਲੋਚਨ ਸਿੰਘ ਧਿੰਜਣ, ਸ੍ਰੀ ਗੁਰਦੀਪ ਸਿੰਘ ਬਿਸ਼ਨਪੁਰ, ਸ੍ਰੀ ਗੋਰਾ ਗਿੱਲ, ਸ੍ਰੀ ਸਤਪਾਲ ਮਹਿਰਾ, ਸ੍ਰੀ ਸੁਰਿੰਦਰ ਮੜੀਆ, ਸ੍ਰੀ ਰੋਸ਼ਨ ਸੱਭਰਵਾਲ, ਸ੍ਰੀ ਵਿੱਕੀ ਢਪੱਈ, ਸ੍ਰੀ ਜਸਵੰਤ ਲਾਡੀ, ਸ੍ਰੀ ਜੀਵਨ ਸਿੰਘ ਗਿੱਲ, ਸ੍ਰੀ ਗੁਰਮੁਖ ਸਿੰਘ ਢੋਡ, ਸ. ਸੁਖਵਿੰਦਰ ਮੋਹਨ ਸਿੰਘ ਭਾਟੀਆ, ਸ੍ਰੀ ਪਵਨ ਕੌੜਾ ਤੋਂ ਇਲਾਵਾ ਸਾਬਕਾ ਕੌਂਸਲਰ, ਅਧਿਕਾਰੀ, ਨਗਰ ਨਿਗਮ ਸਟਾਫ, ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION