ਯੈੱਸ ਪੰਜਾਬ
ਬਟਾਲਾ, 16 ਮਾਰਚ, 2021 –
ਬਟਾਲਾ ਸ਼ਹਿਰ ਸਮੇਤ ਸੂਬੇ ਦੇ 1 ਲੱਖ ਤੋਂ ਵੱਧ ਆਬਾਦੀ ਵਾਲੇ 16 ਵੱਡੇ ਸ਼ਹਿਰਾਂ ਵਿੱਚ ਰਹਿੰਦ-ਖੂੰਹਦ ਦਾ ਹੁਣ ਬਾਇਓ-ਪ੍ਰਬੰਧਨ ਕੀਤਾ ਜਾਵੇਗਾ। ਇਸ ਮੰਤਵ ਲਈ ਪੰਜਾਬ ਸਰਕਾਰ ਨੇ 475.06 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਬਟਾਲਾ, ਲੁਧਿਆਣਾ, ਅੰਮਿ੍ਰਤਸਰ, ਜਲੰਧਰ, ਬਠਿੰਡਾ, ਮੋਹਾਲੀ, ਮੋਗਾ, ਪਟਿਆਲਾ, ਖੰਨਾ, ਹੁਸ਼ਿਆਰਪੁਰ, ਮਲੇਰਕੋਟਲਾ, ਅਬੋਹਰ, ਪਠਾਨਕੋਟ, ਬਰਨਾਲਾ, ਮੁਕਤਸਰ ਅਤੇ ਫਿਰੋਜ਼ਪੁਰ ਮਿਉਂਸਪਲ ਸ਼ਹਿਰਾਂ ਨੂੰ ਕਵਰ ਕੀਤਾ ਗਿਆ ਹੈ।
ਇਨਾਂ 16 ਸ਼ਹਿਰਾਂ ਵਿੱਚ ਤਕਰੀਬਨ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਪੈਦਾ ਹੁੰਦੀ ਹੈ। ਪ੍ਰਵਾਨ ਕੀਤੀ ਗਈ ਡੀਪੀਆਰ ਤਹਿਤ ਰਹਿੰਦ-ਖੂੰਹਦ ਦਾ ਨਿਪਟਾਰਾ 800 ਤੋਂ 885 ਰੁਪਏ ਪ੍ਰਤੀ ਮੀਟਰਕ ਟਨ ਦੀ ਲਾਗਤ ਨਾਲ ਕੀਤਾ ਜਾਵੇਗਾ।
ਸ. ਬਾਜਵਾ ਨੇ ਦੱਸਿਆ ਕਿ ਸੂਬਾ ਇੱਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਲਈ ਸੰਪੂਰਨ ਮਲ ਪ੍ਰਬੰਧਨ (ਸਲੱਜ ਮੈਨੇਜਮੈਂਟ) ਅਤੇ ਵੇਸਟ ਵਾਟਰ ਮੈਨੇਜਮੈਂਟ (ਡਬਲਿਊ.ਡਬਲਿਊ.ਐਮ.) ਕਰੇਗਾ।
ਇਸ ਤੋਂ ਇਲਾਵਾ ਸਾਰੇ ਸ਼ਹਿਰਾਂ ਲਈ ਸੰਪੂਰਨ ਠੋਸ ਕੂੜਾ ਕਰਕਟ ਪ੍ਰਬੰਧਨ ਨੂੰ ਯਕੀਨੀ ਬਣਾਏਗਾ ਜਿਸ ਵਿੱਚ ਕੂੜੇ ਵਾਲੀ ਥਾਂ ਦਾ ਪ੍ਰਬੰਧਨ, ਮਟੀਰੀਅਲ ਰਿਕਵਰੀ ਫੈਸਿਲਟੀਜ਼ (ਐਮ.ਆਰ.ਐਫਜ਼) ਅਤੇ ਨਿਰਮਾਣ ਦੀ ਰਹਿੰਦ-ਖੂਹੰਦ ਦੀ ਪੋ੍ਰਸੈਸਿੰਗ ਸ਼ਾਮਲ ਹੈ।