35.1 C
Delhi
Saturday, April 20, 2024
spot_img
spot_img

2019 ਦੌਰਾਨ ਬਟਾਲਾ ਪੁਲਿਸ ਨੇ 445 ਨਸ਼ੇ ਦੇ ਕਾਰੋਬਾਰੀਆਂ ਨੂੰ ਗਿ੍ਰਫ਼ਤਾਰ ਕੀਤਾ: ਐੱਸ.ਐੱਸ.ਪੀ. ਓਪਿੰਦਰਜੀਤ ਸਿੰਘ ਘੁੰਮਣ

ਬਟਾਲਾ, 31 ਦਸੰਬਰ, 2019:

ਸਾਲ 2019 ਦੌਰਾਨ ਜ਼ਿਲਾ ਪੁਲਿਸ ਬਟਾਲਾ ਨੇ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਦੇ ਡੈਪੋ ਮਿਸ਼ਨ ਤਹਿਤ ਨਸ਼ਿਆਂ ਖਿਲਾਫ ਵੀ ਕਾਰਗਾਰ ਮੁਹਿੰਮ ਚਲਾਈ ਹੈ ਉਥੇ ਇਸ ਸਾਲ ਵੱਡੀ ਗਿਣਤੀ ਵਿੱਚ ਨਸ਼ੇ ਦੇ ਕਾਰੋਬਾਰ ਵਿੱਚ ਲਿਪਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਸਿਲਾਖਾਂ ਪਿੱਛੇ ਵੀ ਭੇਜਿਆ ਹੈ।

ਸਾਲ 2019 ਦੌਰਾਨ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਲਈ ਸਾਲ 2019 ਦੌਰਾਨ ਪੂਰੀ ਚੌਕਸੀ ਰੱਖਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ 363 ਮਾਮਲੇ ਦਰਜ ਕੀਤੇ ਗਏ ਅਤੇ 445 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।

ਸ. ਘੁੰਮਣ ਨੇ ਦੱਸਿਆ ਕਿ ਸਾਲ 2019 ਦੌਰਾਨ ਬਟਾਲਾ ਪੁਲਿਸ ਨੇ 2 ਕਿਲੋ 201 ਗ੍ਰਾਂਮ ਹੈਰੋਇਨ, 122924 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 633 ਗ੍ਰਾਮ ਅਫੀਮ, 187 ਕਿਲੋ ਪੋਸਤ, 772 ਗ੍ਰਾਮ ਗਾਂਜਾ, ਚਰਸ 40 ਗ੍ਰਾਮ, ਨਸ਼ੀਲਾ ਪਾਊਡਰ 308 ਗ੍ਰਾਂਮ ਆਦਿ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਗਏ ਇਸ ਕੰਮ ਵਿੱਚ ਉਨਾਂ ਨੂੰ ਲੋਕਾਂ ਦਾ ਬਹੁਤ ਸਹਿਯੋਗ ਮਿਲਿਆ ਹੈ ਅਤੇ ਜ਼ਿਲੇ ਦੇ ਲੋਕ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਅੱਗੇ ਆਏ ਹਨ।

ਉਨਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਜਿਥੇ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਉਥੇ ਜੋ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸ ਚੁੱਕੇ ਸਨ ਉਨਾਂ ਨੂੰ ਇਲਾਜ ਲਈ ਓਟ ਸੈਂਟਰਾਂ ਤੱਕ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਪੁਲਿਸ ਵੱਲੋਂ ਪਿੰਡਾਂ ਵਿੱਚ ਪੰਚਾਇਤਾਂ ਨਾਲ ਰਲ ਕੇ ਨਸ਼ਾ ਵਿਰੋਧੀ ਕਮੇਟੀਆਂ ਗਠਿਤ ਕੀਤੀ ਗਈਆਂ ਹਨ।

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦਸਿਆ ਬਟਾਲਾ ਪੁਲਿਸ ਨੇ ਸਾਲ 2019 ਵਿੱਚ ਜਿਥੇ ਨਸ਼ਿਆਂ ਦੀ ਰੋਕਥਾਮ ਲਈ ਕੰਮ ਕੀਤਾ ਹੈ ਉਥੇ ਸਮਾਜ ਵਿਰੋਧੀ ਗੁੰਡਾ ਅਨਸਰਾਂ ਖਿਲਾਫ਼ ਵੀ ਸਖਤੀ ਨਾਲ ਮੁਹਿੰਮ ਚਲਾਈ ਹੈ।

ਉਨਾਂ ਦੱਸਿਆ ਕਿ ਸਾਲ 2019 ਦੌਰਾਨ ਬਟਾਲਾ ਪੁਲਿਸ ਵਲੋਂ ਆਰਮਜ਼ ਐਕਟ ਤਹਿਤ 12 ਮੁਕਦਮੇ ਦਰਜ ਕੀਤੇ ਗਏ ਹਨ ਅਤੇ 24 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 31 ਪਿਸਤੌਲ/ਮੌਜਰ, 3 ਰਿਵਾਲਵਰ, 3 ਰਫ਼ਲਾਂ, 3 ਗੰਨਾਂ, 10 ਮੈਗਜੀਨ ਅਤੇ 488 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਬਟਾਲਾ ਪੁਲਿਸ ਦੇ ਜਵਾਨਾਂ ਅਤੇ ਸਮੂਹ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਆਉਂਦੇ ਸਮੇਂ ਵਿੱਚ ਬਟਾਲਾ ਪੁਲਿਸ ਆਪਣੀ ਬੇਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION