35.1 C
Delhi
Friday, May 3, 2024
spot_img
spot_img

ਨੌਜਵਾਨਾਂ ਨੂੰ ਖ਼ੇਡਾਂ ਨਾਲ ਜੋੜਨ ਲਈ ਸਹਾਈ ਹੋਵੇਗਾ 1 ਅਗਸਤ ਤੋਂ ਸ਼ੁਰੂ ਹੋ ਰਿਹਾ ਬਠਿੰਡਾ ਪੇਂਡੂ ਉਲੰਪਿਕ ਖ਼ੇਡ ਮੇਲਾ: ਸ਼ੌਕਤ ਅਹਿਮਦ ਪਰੇ

ਯੈੱਸ ਪੰਜਾਬ
ਬਠਿੰਡਾ, 25 ਜੁਲਾਈ, 2022 –
ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਬਠਿੰਡਾ ਓਲੰਪਿਕ ਐਸੋਸ਼ੀਏਸ਼ਨ ਵਲੋਂ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ ਤੇ ਬਠਿੰਡਾ (ਪੇਂਡੂ) ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਨਸ਼ਾਮੁਕਤ ਭਾਰਤ ਮੁਹਿੰਮ ਤਹਿਤ ਕਰਵਾਈਆਂ ਜਾਣ ਵਾਲੀਆਂ ਇਹ ਖੇਡਾਂ 1 ਅਗਸਤ ਤੋਂ ਲੈ ਕੇ 2 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਵਿੱਚ ਕਰੀਬ 2400 ਪੇਂਡੂ ਲੜਕੇ-ਲੜਕੀਆਂ ਭਾਗ ਲੈਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਖੇਡਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਕੇ ਖੇਡਾਂ ਨਾਲ ਜੋੜਣਾ ਹੈ। ਇਹ ਖੇਡਾਂ ਨੌਜਵਾਨਾਂ ਲਈ ਸਹਾਈ ਸਿੱਧ ਹੋਣਗੀਆਂ। ਬਠਿੰਡਾ ਪੇਂਡੂ ਓਲੰਪਿਕ ਖੇਡਾਂ ਪਿੰਡ ਪੱਧਰ ਤੇ 1 ਅਗਸਤ ਤੋਂ ਲੈ ਕੇ 14 ਅਗਸਤ ਤੱਕ, ਬਲਾਕ ਪੱਧਰ ਤੇ 16 ਅਗਸਤ ਤੋਂ ਲੈ ਕੇ 31 ਅਗਸਤ ਅਤੇ ਜ਼ਿਲ੍ਹਾ ਪੱਧਰ ਤੇ 27 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ। ਇਨ੍ਹਾਂ ਪੇਂਡੂ ਖੇਡਾਂ ਚ ਲੜਕੇ ਤੇ ਲੜਕੀਆਂ ਦੇ ਐਥਲੈਟਿਕਸ ਤੋਂ ਇਲਾਵਾ ਹਾਕੀ, ਫੁੱਟਬਾਲ, ਵਾਲੀਵਾਲ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਪੱਧਰ ਤੇ ਖੇਡਾਂ ਦੇ ਮੁਕਾਬਲੇ ਬਹੁ-ਮੰਤਵੀ ਖੇਡ ਸਟੇਡੀਅਮ, ਸਰਕਾਰੀ ਰਜਿੰਦਰਾ ਕਾਲਜ ਅਤੇ ਸਪੋਰਟਸ ਘੁੱਦਾ ਵਿਖੇ ਕਰਵਾਏ ਜਾਣਗੇ।

ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਅਤੇ ਬੈਂਕਾਂ ਦੇ ਨੁਮਾਇੰਦਿਆਂ ਨੂੰ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਦੋ ਦਿਨਾਂ ਦੇ ਅੰਦਰ-ਅੰਦਰ ਆਪੋਂ-ਆਪਣੀ ਸਪਾਂਸਰਸ਼ਿਪ ਚੁਣਨ ਲਈ ਅਪੀਲ ਕੀਤੀ ਅਤੇ ਉਨ੍ਹਾਂ ਕੋਲੋਂ ਖੇਡਾਂ ਨੂੰ ਹੋਰ ਬੇਹਰਤ ਤਰੀਕੇ ਨਾਲ ਕਰਵਾਉਣ ਲਈ ਲੋੜੀਂਦੇ ਸੁਝਾਅ ਵੀ ਲਏ ਗਏ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਹ ਖੇਡਾਂ ਦੋ ਵਰਗਾਂ (ਲੜਕੇ-ਲੜਕੀਆਂ) ਅੰਡਰ-19 ਤੇ ਸੀਨੀਅਰ ਗਰੁੱਪ (19 ਸਾਲ ਤੋਂ ਵੱਧ ਉਮਰ) ਵਿਚਕਾਰ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਚ 100 ਮੀਟਰ, 200 ਮੀਟਰ, 400 ਮੀਟਰ ਅਤੇ 1500 ਮੀਟਰ ਦੀ ਦੌੜ ਤੋਂ ਇਲਾਵਾ ਡਿਸਕਸ ਥ੍ਰੋ ਤੇ ਸ਼ਾਟ ਪੁੱਟ ਤੋਂ ਇਲਾਵਾ ਆਮ ਖੇਡਾਂ ਚ ਹਾਕੀ, ਫੁੱਟਬਾਲ ਅਤੇ ਵਾਲੀਬਾਲ ਦੀਆਂ ਖੇਡਾਂ ਸ਼ਾਮਲ ਹੋਣਗੀਆਂ।

ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹਾਕੀ, ਫੁੱਟਬਾਲ ਅਤੇ ਵਾਲੀਵਾਲ ਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 31000 ਅਤੇ 21000 ਰੁਪਏ ਨਕਦ ਇਨਾਮ ਤੋਂ ਇਲਾਵਾ ਟੀਮ ਖਿਡਾਰੀਆਂ ਨੂੰ ਮੈਡਲ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਐਥਲੈਟਿਕਸ ਵਿੱਚ ਜੇਤੂ ਖਿਡਾਰੀਆਂ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੇ ਖਿਡਾਰੀ ਨੂੰ 5100 ਰੁਪਏ, ਦੂਜੇ ਸਥਾਨ ਵਾਲੇ ਨੂੰ 3100 ਰੁਪਏ ਅਤੇ ਤੀਜੇ ਸਥਾਨ ਵਾਲੇ ਖਿਡਾਰੀ ਨੂੰ 2100 ਰੁਪਏ ਨਕਦ ਇਲਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਦਿੱਤੇ ਜਾਣਗੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕਰਵਾਈਆਂ ਜਾ ਰਹੀਆਂ ਇਨ੍ਹਾਂ ਪੇਂਡੂ ਓਲੰਪਿਕ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ, ਜ਼ਿਲ੍ਹਾ ਉਦਯੋਗ ਦੇ ਜਨਰਲ ਮੈਨੇਜ਼ਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਲੀਡ ਬੈਂਕ ਮੈਨੇਜ਼ਰ (ਐਲਡੀਐਮ) ਮੈਡਮ ਮੰਜੂ ਗਲਹੋਤਰਾ, ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਅਧਿਕਾਰੀ ਸ਼੍ਰੀ ਚਰਨਜੀਤ ਸਿੰਘ, ਬੀਸੀਐੱਲ ਤੋਂ ਸ਼੍ਰੀ ਤੇਜਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਉਦਯੋਗਿਕ ਇਕਾਈਆਂ ਅਤੇ ਬੈਂਕਾਂ ਨੁਮਾਇੰਦੇ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION