27.1 C
Delhi
Sunday, May 5, 2024
spot_img
spot_img

Behbal Kalan ਗੋਲੀਕਾਂਡ ਮਾਮਲੇ ’ਚ Sumedh Saini ਤੇ Umranangal ਨੂੰ ਜ਼ਮਾਨਤ ਮਿਲੀ

ਯੈੱਸ ਪੰਜਾਬ
ਫ਼ਰੀਦਕੋਟ, 8 ਮਾਰਚ, 2021:
ਬਹਿਬਲ ਕਲਾ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ ਜਦ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਨੇ ਦੋਹਾਂ ਨੂੂੰ ਇਕ ਇਕ ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦੇ ਦਿੱਤੀ।

ਸੈਣੀ ਅਤੇ ਉਮਰਾਨੰਗਲ ਨੂੰ ਪਹਿਲੀ ਮਾਰਚ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਉਹ 8 ਮਾਰਚ ਤਕ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਦੀ ਪ੍ਰਕ੍ਰਿਆ ਪੂਰੀ ਕਰਨ।

ਸੈਣੀ ਅਤੇ ਉਮਰਾਨੰਗਲ, ਜਿਨ੍ਹਾਂ ਨੂੰ 9 ਮਾਰਚ ਦੀ ਪੇਸ਼ੀ ਦੌਰਾਨ ਗ੍ਰਿਫ਼ਤਾਰੀ ਦਾ ਖ਼ਦਸ਼ਾ ਸੀ, ਅੱਜ ਜ਼ਮਾਨਤ ਲਈ ਇਲਾਕਾ ਮੈਜਿਸਟਰੇਟ ਸ੍ਰੀ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਹੋਏ। ਅੱਜ ਸੁਮੇਧ ਸੈਣੀ ਪਹਿਲੀ ਵਾਰ ਫ਼ਰੀਦਕੋਟ ਦੀ ਅਦਾਲਤ ਵਿੱਚ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤਾਂ ’ਤੇ 14 ਅਕਤੂਬਰ 2015 ਨੂੰ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਵਿੱਚ ਦੋ ਸਿੰਘ ਸ਼ਹੀਦ ਹੋ ਗਏ ਸਨ। ਬਾਜਾਖ਼ਾਨਾ ਵਿੱਚ ਇਸ ਸੰਬੰਧ ਵਿੱਚ ਦਰਜ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਸੈਣੀ ਅਤੇ ਉਮਰਾਨੰਗਲ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ ਹੋਈ ਸੀ ਪਰ ਅੱਜ ਦੋਹਾਂ ਦੀਆਂ ਜ਼ਮਾਨਤਾਂ ਮਨਜ਼ੂਰ ਹੋ ਜਾਣ ਮਗਰੋਂ ਦੋਵੇਂ ਹੁਣ 9 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋ ਸਕਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION