27.8 C
Delhi
Sunday, April 21, 2024
spot_img
spot_img

ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ: ਕੋਮਲ ਮਿੱਤਲ

ਯੈੱਸ ਪੰਜਾਬ
ਹੁਸ਼ਿਆਰਪੁਰ, 1 ਦਸੰਬਰ, 2022 –
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਹੈ ਕਿ ਜ਼ਿਲ੍ਹਾ ਵਾਸੀਆਂ ਨੂੰ ਹਰ ਸਰਕਾਰੀ ਸੁਵਿਧਾ ਸਮੇਂ ਸਿਰ ਮਿਲੇ ਅਤੇ ਦਫਤਰਾਂ ਵਿਚ ਕੋਈ ਪੈਂਡੈਂਸੀ ਨਾ ਰਹੇ। ਉਹ ਅੱਜ ਬਤੌਰ ਡਿਪਟੀ ਕਮਿਸ਼ਨਰ ਪਹਿਲੀ ਵਾਰ ਪੱਤਰਕਾਰਾਂ ਨਾਲ ਰਸਮੀ ਭੇਟ ਦੌਰਾਨ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਵੀ ਮੌਜੂਦ ਸਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਲਈ ਸਵੱਛਤਾ, ਸਿੱਖਿਆ ਤੇ ਸਿਹਤ ਸੁਵਿਧਾਵਾਂ ਸਬੰਧੀ ਵਿਸ਼ਿਆਂ ’ਤੇ ਵਿਸ਼ੇਸ਼ ਤੌਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੈਫਿਕ, ਨਜਾਇਜ਼ ਕਬਜੇ, ਅਵਾਰਾ ਜਾਨਵਰਾਂ ਵਰਗੀਆਂ ਸਮੱਸਿਆਂ ਨਾਲ ਨਿਪਟਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਸ਼ਹਿਰ ਵਿਚ ਨਜਾਇਜ਼ ਕਬਜਿਆਂ ਦੇ ਸਵਾਲ ’ਤੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਨਜਾਇਜ਼ ਕਬਜੇ ਹਟਾ ਲੈਣ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕ ਭਲਾਈ ਦੇ ਮੱਦੇਨਜ਼ਰ ਉਹ ਸਖਤ ਕਦਮ ਉਠਾਉਣ ਤੋਂ ਪਿੱਛੇ ਨਹੀਂ ਹਟਣਗੇ।

ਕੋਮਲ ਮਿੱਤਲ ਨੇ ਕਿਹਾ ਕਿ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਉਥੇ ਜ਼ਿਲ੍ਹੇ ਦੀ ਬਿਹਤਰੀ ਲਈ ਮੀਡੀਆ ਵੀ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਪ੍ਰਸ਼ਾਸਨ ਨੂੰ ਫੀਡ ਬੈਕ ਦੇਣ, ਤਾਂ ਜੋ ਹੋਰ ਸੁਧਾਰ ਕੀਤਾ ਜਾ ਸਕੇ।

ਉਨ੍ਹਾਂ ਮੀਡੀਆ ਦੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸਕਰਾਤਮਕ, ਰਚਨਾਤਮਕ ਕੰਮਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਦੀ ਅਪੀਲ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਦਾ ਲਾਭ ਲੈ ਸਕਣ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿਚ ਚੈਕਿੰਗ ਅਭਿਆਨ ਚਲਾਇਆ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION