36.7 C
Delhi
Friday, April 19, 2024
spot_img
spot_img

ਬੰਗਾਲ ਸਰਕਾਰ ਕਲਕੱਤਾ ‘ਚ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਬਣਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇ : ਪ੍ਰੋ. ਬਡੂੰਗਰ

ਪਟਿਆਲਾ, 7 ਅਕਤੂਬਰ, 2019 –

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੱਛਮੀ ਬੰਗਾਲ ਦੇ ਕਲਕੱਤਾ ਵਿੱਚ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਤਰਜ ‘ਤੇ ਬਣਾਏ ਗਏ ਮਾਡਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਖਿਲਾਫ ਪੱਛਮੀ ਬੰਗਾਲ ਵਲੋਂ ਸਰਕਾਰ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ।

ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਕਲਕੱਤਾ ਵਿਚ ਦੁਰਗਾ ਪੂਜਾ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪੰਡਾਲ ਬਣਾਏ ਜਾਂਦੇ ਹਨ ਤੇ ਬਣਾਏ ਗਏ ਇਨ੍ਹਾਂ ਪੰਡਾਲਾਂ ਵਿੱਚ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਬਣਾ ਕੇ ਦਰਸਾਉਂਦਾ ਬਹੁਤ ਦੁਖਦਾਇਕ ਗੱਲ ਹੈ ।

ਉਨ੍ਹਾਂ ਕਿਹਾ ਕਿ ਹਿੰਦੁਸਤਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀ ਕੋਈ ਪਹਿਲੀ ਘਟਨਾ ਨਹੀਂ ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਦਰੇ ਗਏ ਹੋਣ । ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਸਿੱਖਾਂ ਨਾਲ ਸੰਬੰਧਤ ਅਜਿਹੀਆਂ ਕਾਰਵਾਈਆਂ ਕਰਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ ਜਾਂਦੀ ਹੈ ।

ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਕਿਸੇ ਨਾ ਕਿਸੇ ਸਾਜ਼ਿਸ਼ ਤਹਿਤ ਕੀਤੇ ਜਾ ਰਹੇ ਹਨ, ਕਿਉਂਕਿ ਰੋਜ਼ਾਨਾ ਹੀ ਸਿੱਖ ਧਰਮ ਨਾਲ ਸਬੰਧਤ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ ।

ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਸਰਕਾਰ ਨੂੰ ਇਸ ਮਾਮਲੇ ਸਬੰਧੀ ਸਖ਼ਤ ਨੋਟਿਸ ਲੈ ਕੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਨੂੰਨੀ ਕਰਨੀ ਚਾਹੀਦੀ ਹੈ ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

HS Bawa Gobind Singh Longowal

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION