35.1 C
Delhi
Friday, May 3, 2024
spot_img
spot_img

ਭਗਵੰਤ ਮਾਨ ਸਰਕਾਰ ਨੇ 25 ਹਜਾਰ ਨੌਕਰੀਆਂ ਇੱਕ ਸਾਲ ’ਚ ਦੇਣ ਦਾ ਵਾਅਦਾ ਮਹਿਜ 9 ਮਹੀਨਿਆਂ ‘ਚ ਹੀ ਕੀਤਾ ਪੂਰਾ: ਚੇਅਰਮੈਨ ਰਮਨ ਬਹਿਲ

Bhagwant Mann Govt has fulfilled promise of giving 25,000 jobs in just 9 months: Chairman Raman Bahl

ਯੈੱਸ ਪੰਜਾਬ
ਗੁਰਦਾਸਪੁਰ, 6 ਜਨਵਰੀ, 2023:
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਪੰਜਾਬ ਸਾਲ 2023 ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨਸ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਮੌਕੇ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ‘ਆਪ’ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ ਪਾਉਣ ਉਤੇ ਕੇਂਦਰਤ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION