37.8 C
Delhi
Thursday, April 25, 2024
spot_img
spot_img

ਭਾਈ ਦਵਿੰਦਰ ਸਿੰਘ ਸੋਢੀ ਪੰਥਕ ਸੇਵਾਵਾਂ ਬਦਲੇ ਗੋਲਡ ਮੈਡਲ ਨਾਲ ਸਨਮਾਨਿਤ

ਲੁਧਿਆਣਾ, 16 ਮਾਰਚ, 2020 –

ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਜਿਸ ਦੇ ਸਦਕਾ ਗੁਰੂ ਸਾਹਿਬਾਂ ਦੀ ਫ਼ਲਾਸਫੀ ਅਤੇ ਸਿੱਖਿਆਵਾਂ ਨੂੰ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਆਯੋਜਿਤ ਕੀਤੇ ਗਏ ਮਹਾਂ ਪਵਿੱਤਰ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।

ਉਹਨਾਂ ਨੇ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਦੇ ਸਿਧਾਂਤ ਨਾਲ ਜੋੜਨ ਦੇ ਲਈ ਜੋ ਉਪਰਾਲਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਹੈ । ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਲਗਵਾਉਣ ਲਈ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇ: ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਲਈ ਹਰ ਸਿੱਖ ਨੂੰ ਆਪਣਾ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ ।

ਉਹਨਾਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਨਾਲ ਹੀ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੂੰ ਸੁਸਾਇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦੀ ਵਧਾਈ ਦਿੰਦਿਆ ਹੋਇਆ ਕਿਹਾ ਕਿ ਗੁਰਬਾਣੀ ਕੀਰਤਨ ਦੇ ਪ੍ਰਸਾਰ ਤੇ ਪ੍ਰਚਾਰ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਜੋ ਉਪਰਾਲਾ ਉਹਨਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਕੀਤਾ ਜਾ ਰਿਹਾ ਹੈ । ਉਹ ਸਮੁੱਚੇ ਪ੍ਰਚਾਰਕਾਂ ਤੇ ਕੀਰਤਨੀਆ ਦੇ ਲਈ ਇੱਕ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ ।

ਇਸ ਤੋਂ ਪਹਿਲਾ ਮਹਾਂ ਪਵਿਤਰ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਦੇ ਕੀਰਤਨੀ ਜੱਥੇ ਸਮੇਤ ਕਈ ਉਚ ਕੋਟੀ ਦੇ ਕੀਰਤਨੀ ਜੱਥਿਆਂ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਵੀ ਦਿੱਤੀ।

ਸਮਾਗਮ ਦੀ ਸਮਾਪਤੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇ: ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ, ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਭਾਈ ਦਵਿੰਦਰ ਸਿੰਘ ਸੋਢੀ ਨੂੰ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਕੀਤੇ ਜਾ ਰਹੇ ਕਾਰਜਾਂ ਤੇ ਵਡਮੁੱਲੀਆ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆ ਹੋਇਆ ਵਿਸ਼ੇਸ਼ ਤੌਰ ਤੇ ਗੋਲਡ ਮੈਡਲ ਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਦੋਰਾਨ ਸ. ਭੁਪਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਨਾਨਕਸਰ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਦਾ ਧੰਨਵਾਦ ਪ੍ਰਗਟ ਕਰਦਿਆ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਕੀਰਤਨ ਸਮਾਗਮਾਂ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ।

ਇਸ ਸਮੇਂ ਉਹਨਾਂ ਦੇ ਨਾਲ ਸ. ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਏ ਪੀ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਸ. ਕਿਰਪਾਲ ਸਿੰਘ ਚੌਹਾਨ, ਸ. ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਪਰਮਜੀਤ ਸਿੰਘ ਖਾਲਸਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਭਾਈ ਮੇਜਰ ਸਿੰਘ ਖਾਲਸਾ, ਸ. ਕੁਲਵੰਤ ਸਿੰਘ ਸਿੱਧੂ, ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਅਮਰਜੀਤ ਸਿੰਘ ਨਨਕਾਣਾ ਸਾਹਿਬ, ਜਗਜੀਤ ਸਿੰਘ ਆਹੂਜਾ, ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਬੀ.ਕੇ ਵਿਸ਼ੇਸ ਤੌਰ ਤੇ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION