37.1 C
Delhi
Saturday, April 27, 2024
spot_img
spot_img

ਭਾਰਤ ਭੂਸ਼ਣ ਆਸ਼ੂ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ: ਐੱਸ.ਐੱਸ.ਪੀ. ਰਵਿੰਦਰਪਾਲ ਸਿੰਘ ਸੰਧੂ

ਯੈੱਸ ਪੰਜਾਬ
ਲੁਧਿਆਣਾ, 22 ਅਗਸਤ, 2022:
ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਇਕ ਕੇਸ ਵਿੱਚ ਅੱਜ ਵਿਜੀਲੈਂਸ ਬਿਓਰੋ ਦੀ ਟੀਮ ਵੱਲੋਂ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਲੁਧਿਆਣਾ ਵਿਜੀਲੈਂਸ ਬਿਓਰੋ ਦੇ ਐੱਸ.ਐੱਸ.ਪੀ. ਸ: ਰਵਿੰਦਰ ਪਾਲ ਸਿੰਘ ਸੰਧੂ ਵੱਲੋਂ ਕਰ ਦਿੱਤੀ ਗਈ ਹੈ।

ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਸ: ਸੰਧੂ ਨੇ ਦੱਸਿਆ ਕਿ ਸ੍ਰੀ ਆਸ਼ੂ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਮਝਿਆ ਜਾਂਦਾ ਹੈ ਕਿ 18 ਅਗਸਤ ਨੂੰ ਦਰਜ ਕੀਤੀ ਦੱਸੀ ਜਾ ਰਹੀ ਐਫ.ਆਈ.ਆਰ.ਤਹਿਤ ਵਿਜੀਲੈਂਸ ਬਿਓਰੋ ਸ੍ਰੀ ਭਾਰਤ ਭੂਸ਼ਣ ਆਸ਼ੂ ਦਾ ਰਿਮਾਂਡ ਹਾਸਿਲ ਕਰਨ ਦੀ ਕੋਸ਼ਿਸ਼ ਕਰੇਗੀ।

ਜ਼ਿਕਰਯੋਗ ਹੈ ਕਿ ਸ੍ਰੀ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਲੁਧਿਆਣਾ ਦੇ ਸੰਸਦ ਮੈਂਬਰ ਸ: ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਸੱਦੇ ਅਨੁਸਾਰ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਅਤੇ ਵਰਕਰ ਵਿਜੀਲੈਂਸ ਬਿਓਰੋ, ਲੁਧਿਆਣਾ ਦੇ ਦਫ਼ਤਰ ਦੇ ਸਬਾਹਰ ਧਰਨਾ ਲਾ ਕੇ ਨਾਅਰੇਬਾਜ਼ੀ ਕਰਦੇ ਹੋਏ ਸ੍ਰੀ ਆਸ਼ੂ ਨੂੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਰਾਜਾ ਵੜਿੰਗ ਅਤੇ ਕਈ ਹੋਰ ਨੇਤਾ ਇਸ ਬਾਰੇ ਅਗਲੀ ਰਣਨੀਤੀ ਬਣਾਉਣ ਲਈ ਲੁਧਿਆਣਾ ਪੁੱਜ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION