23.1 C
Delhi
Friday, March 29, 2024
spot_img
spot_img

Bibi Jagir Kaur ਦੀ ਅਗਵਾਈ ’ਚ SGPC ਦਾ ਵਫ਼ਦ Rajasthan ਦੇ ਮੁੱਖ ਮੰਤਰੀ Ashok Gehlot ਨੂੰ ਮਿਲੇਗਾ

ਯੈੱਸ ਪੰਜਾਬ
ਅੰਮ੍ਰਿਤਸਰ, 3 ਮਾਰਚ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਿਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਰਾਜਿਸਥਾਨ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਫ਼ਦ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਜਾਵੇਗਾ।

ਇਸ ਤੋਂ ਇਲਾਵਾ ਖ਼ਾਸਕਰ ਗੰਗਾਨਗਰ ਖੇਤਰ ਦੇ ਸਿੱਖ ਮਸਲਿਆਂ ਨੂੰ ਤੁਰੰਤ ਧਿਆਨ ਵਿਚ ਲਿਆਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਰਾਜਿਸਥਾਨ ਸਰਕਾਰ ਪਾਸੋਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਲਈ ਜਲਦੀ ਸਮਾਂ ਦੇਣ ਦੀ ਅਪੀਲ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION