ਯੈੱਸ ਪੰਜਾਬ
ਚੰਡੀਗੜ੍ਹ, 10 ਦਸੰਬਰ, 2020:
ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਜਿਲਾ ਮਾਨਸਾ (ਸ਼ਹਿਰੀ) ਅਤੇ (ਦਿਹਾਤੀ) ਅਤੇ ਮਹਾਂਰਾਸ਼ਟਰ ਇਕਾਈ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਉਹਨਾਂ ਦੱਸਿਆ ਕਿ ਬੀਬੀ ਸਿਮਰਜੀਤ ਕੌਰ ਸਿੰਮੀ ਨੂੰ ਜਿਲਾ ਮਾਨਸਾ (ਦਿਹਾਤੀ) ਅਤੇ ਬੀਬੀ ਬਲਬੀਰ ਕੌਰ ਬੁਢਲਾਢਾ ਨੂੰ ਜਿਲਾ ਮਾਨਸਾ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਪਰਮਜੀਤ ਕੌਰ ਪਿੰਕੀ ਮੁੰਬਈ ਨੂੰ ਮਹਾਂਰਾਸ਼ਟਰ ਸਟੇਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।