30.1 C
Delhi
Saturday, April 27, 2024
spot_img
spot_img

ਭਾਜਪਾ ਨੇ ਕਿਸਾਨਾਂ ਨਾਲ ਗੱਲਬਾਤ ਲਈ 8 ਮੈਂਬਰੀ ਕਮੇਟੀ ਬਣਾਈ, ਸੁਰਜੀਤ ਜਿਆਣੀ ਹੋਣਗੇ ਚੇਅਰਮੈਨ

ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਬਰ, 2020:
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਪੱਖ ਜਾਨਣ ਅਤੇ ਕੇਂਦਰ ਸਰਕਾਰ ਤੇ ਪਾਰਟੀ ਦਾ ਪੱਖ ਉਨ੍ਹਾਂ ਸਾਹਮਣੇ ਰੱਖਣ ਲਈ ਇਕ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਇਹ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰਕੇ ਆਪਣੀ ਰਿਪੋਰਟ ਦੱਸ ਦਿਨਾਂ ਦੇ ਅੰਦਰ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੂੰ ਸੌਂਪੇਗੀ।

ਸ੍ਰੀ ਅਸ਼ਵਨੀ ਸ਼ਰਮਾ ਨੇ ਅੱਜ ਇਸ ਕਮੇਟੀ ਦਾ ਐਲਾਨ ਕੀਤਾ। ਇਸ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸ੍ਰੀ ਸੁਰਜੀਤ ਜਿਆਣੀ ਹੋਣਗੇ।

ਇਸ ਤੋਂ ਇਲਾਵਾ ਕਮੇਟੀ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਰਾਸ਼ਟਰੀ ਜਨਰਲ ਸਕੱਤਰ ਸ: ਹਰਜੀਤ ਸਿੰਘ ਗਰੇਵਾਲ, ਸਾਬਕਾ ਸਕੱਤਰ ਸ: ਸੁਖ਼ਮਿੰਦਰ ਪਾਲ ਸਿੰਘ ਗਰੇਵਾਲ , ਸ: ਬਿਕਰਮਜੀਤ ਸਿੰਘ ਚੀਮਾ ਸੂਬਾ ਪ੍ਰਧਾਨ ਕਿਸਾਨ ਮੋਰਚਾ, ਸੁਖ਼ਵੰਤ ਸਿੰਘ ਧਨੌਲਾ ਉਪ ਪ੍ਰਧਾਨ ਕਿਸਾਨ ਮੋਰਚਾ, ਪੰਜਾਬ, ਸੂਬਾ ਕਾਰਜਕਾਰੀ ਮੈਂਬਰ ਸ: ਸਤਵੰਤ ਸਿੰਘ ਪੂਨੀਆ, ਸ: ਜਤਿੰਦਰ ਸਿੰਘ ਅਟਵਾਲ ਸਾਬਕਾ ਸੂਬਾ ਪ੍ਰਧਾਨ ਕਿਸਾਨ ਮੋਰਚਾ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਸ੍ਰੀ ਸ਼ਿਵਬੀਰ ਰਾਜਨ ਨੂੰ ਨਿਯੁਕਤ ਕੀਤਾ ਗਿਆ ਹੈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਹਿਤੈਸ਼ੀ ਕਾਨੂੰਨਾਂ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਕਿਸਾਨਾਂ ਦੀਆਂ ਜੱਥੇਬੰਦੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ। Yes Punjab Gall Punjab Di 1

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION