26.1 C
Delhi
Sunday, April 28, 2024
spot_img
spot_img

BKU ਨੇਤਾ ਰਾਕੇਸ਼ ਟਿਕੈਤ ਅਤੇ ਪਰਿਵਾਰ ਨੂੰ ਆਈ ਜਾਨ ਤੋਂ ਮਾਰਣ ਦੀ ਧਮਕੀ; FIR ਦਰਜ

ਯੈੱਸ ਪੰਜਾਬ
ਮੁਜ਼ੱਫਰਨਗਰ 10 ਮਾਰਚ, 2023:
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਮਿਲਣ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਫ਼ੋਨ ਕਰਨ ਵਾਲੇ ਵਿਅਕਤੀ ਨੇ ਟਿਕੈਤ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਖਿਲਾਫ਼ ਮੁਹਿੰਮ ਚਲਾ ਰਹੇ ਹਨ ਇਸ ਲਈ ਉਹਨਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਡਾ ਦਿੱਤਾ ਜਾਵੇਗਾ।

ਪੁਲਿਸ ਨੇ ਭੈਰਾ ਕਲਾਂ ਥਾਣੇ ਵਿੱਚ ਅਣਪਛਾਤੇ ‘ਕਾਲਰ’ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ।

ਐੱਸ.ਐੱਚ.ਉ.ਭੈਰਾ ਕਲਾਂ ਅਕਸ਼ੇ ਸ਼ਰਮਾ ਨੇ ਦੱਸਿਆ ਕਿ ਧਾਰਾ 507 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਲਈ ਜਾਂਚ ਆਰੰਭੀ ਗਈ ਹੈ।

ਰਾਕੇਸ਼ ਟਿਕੈਤ ਦੇ ਇਕ ਪਰਿਵਾਰਕ ਮੈਂਬਰ, ਜਿਸ ਨੂੰ ‘ਕਾਲ’ ਕੀਤੀ ਗਈ ਹੈ ਨੇ ਕਿਹਾ ਕਿ ਪਹਿਲਾਂ ਮੈਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਫ਼ੋਨ ਕੱਟ ਦਿੱਤਾ ਪਰ ਚਿੰਤਾ ਤਦ ਹੋਈ ਜਦ ਕਾਲ ਦੁਬਾਰਾ ਆਈ ਅਤੇ ਕਾਲ ਕਰਨਵਾਲੇ ਨੇ ਕਿਹਾ ਕਿ ਰਾਕੇਸ਼ ਟਿਕੈਤ ਦੇਸ਼ ਭਰ ਵਿੱਚ ਸਰਕਾਰ ਦੇ ਖਿਲਾਫ਼ ਮੁਹਿੰਮ ਚਲਾ ਰਹੇ ਹਨ ਇਸ ਲਈ ਉਹਨਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਡਾ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION